ਜ਼ਿਮਨੀ ਚੋਣਾਂ ਮਗਰੋਂ ਤੁਰੰਤ ਹੋ ਸਕਦੈ ਨਗਰ ਨਿਗਮ ਚੋਣਾਂ ਦਾ ਐਲਾਨ!
Saturday, Jun 29, 2024 - 08:09 AM (IST)
ਜਲੰਧਰ (ਧਵਨ)– ਪੰਜਾਬ ਸਰਕਾਰ ਜਲੰਧਰ ਵੈਸਟ ਤੇ 4 ਹੋਰ ਉਪ-ਚੋਣਾਂ ਦੇ ਸੰਪੰਨ ਹੋਣ ਤੋਂ ਬਾਅਦ ਹੀ ਕਾਰਪੋਰੇਸ਼ਨ ਚੋਣਾਂ ਵੱਲ ਹੋਵੇਗੀ। ਜਲੰਧਰ ਵੈਸਟ ਦੀ ਉਪ-ਚੋਣ 10 ਜੁਲਾਈ ਨੂੰ ਹੋਣੀ ਪ੍ਰਸਤਾਵਤ ਹੈ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਤੇ ਚੱਬੇਵਾਲ ਵਿਧਾਨ ਸਭਾ ਸੀਟਾਂ ਦੀਆਂ ਉਪ-ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਸੀਟਾਂ ’ਤੇ ਸਬੰਧਤ ਵਿਧਾਇਕ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸੰਸਦ ਵਿਚ ਪਹੁੰਚ ਚੁੱਕੇ ਹਨ। ਪੰਜਾਬ ’ਚ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਆਦਿ ਕਾਰਪੋਰੇਸ਼ਨ ਸ਼ਹਿਰਾਂ ਵਿਚ ਕਾਰਪੋਰੇਸ਼ਨ ਚੋਣਾਂ ਕਰਵਾਈਆਂ ਜਾਣੀਆਂ ਜ਼ਰੂਰੀ ਹਨ। ਇਨ੍ਹਾਂ ਸ਼ਹਿਰਾਂ ਵਿਚ ਮੇਅਰਾਂ ਦੀ ਮਿਆਦ ਪਿਛਲੇ ਸਾਲ ਹੀ ਖਤਮ ਹੋ ਗਈ ਸੀ। ਪੰਜਾਬ ਸਰਕਾਰ ਪਿਛਲੇ ਸਾਲ ਕਾਰਪੋਰੇਸ਼ਨ ਚੋਣਾਂ ਕਰਵਾਉਣੀਆਂ ਚਾਹੁੰਦੀ ਸੀ ਪਰ ਕਿਸੇ ਨਾ ਕਿਸੇ ਕਾਰਨ ਕਰ ਕੇ ਇਹ ਚੋਣਾਂ ਟਲਦੀਆਂ ਰਹੀਆਂ।
ਇਹ ਖ਼ਬਰ ਵੀ ਪੜ੍ਹੋ - PSEB ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ! ਪ੍ਰੀਖਿਆਵਾਂ ਨਾਲ ਜੁੜੀ ਅਹਿਮ ਜਾਣਕਾਰੀ ਆਈ ਸਾਹਮਣੇ
ਸਰਕਾਰ ਨੇ ਇਸ ਸਾਲ ਜਨਵਰੀ ਵਿਚ ਵੀ ਚੋਣਾਂ ਕਰਵਾਉਣ ਦੀ ਯੋਜਨਾ ਬਣਾਈ ਸੀ ਪਰ ਬਾਅਦ ’ਚ ਲੋਕ ਸਭਾ ਚੋਣਾਂ ਨੂੰ ਨੇੜੇ ਵੇਖਦਿਆਂ ਇਹ ਵਿਚਾਰ ਵੀ ਤਿਆਗ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਇੱਛਾ ਹੈ ਕਿ ਕਾਰਪੋਰੇਸ਼ਨ ਚੋਣਾਂ ਉਪ-ਚੋਣਾਂ ਤੋਂ ਬਾਅਦ ਕਰਵਾਈਆਂ ਜਾਣ। ਸਰਕਾਰ ਪਹਿਲਾਂ ਉਪ-ਚੋਣਾਂ ਜਿੱਤਣਾ ਚਾਹੁੰਦੀ ਹੈ ਅਤੇ ਉਸ ਤੋਂ ਬਾਅਦ ਕਾਰਪੋਰੇਸ਼ਨ ਚੋਣਾਂ ਵੱਲ ਹੋਵੇਗੀ। ਕਾਰਪੋਰੇਸ਼ਨ ਚੋਣਾਂ ਕਰਵਾਉਣੀਆਂ ਇਸ ਲਈ ਵੀ ਜ਼ਰੂਰੀ ਹਨ ਕਿਉਂਕਿ ਸ਼ਹਿਰਾਂ ਵਿਚ ਵਿਕਾਸ ਕਾਰਜ ਜਨਤਾ ਤਕ ਪਹੁੰਚਾਉਣ ਲਈ ਇੰਝ ਕਰਨਾ ਲਾਜ਼ਮੀ ਹੈ।
ਕਾਰਪੋਰੇਸ਼ਨ ਚੋਣਾਂ ਸਬੰਧੀ ਸਰਕਾਰ ਉਪ-ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਤੁਰੰਤ ਫ਼ੈਸਲਾ ਲੈ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਕਾਰਪੋਰੇਸ਼ਨ ਚੋਣਾਂ ਲੜਨ ਦੇ ਇਛੁੱਕ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕੌਂਸਲਰ ਚੁਣੇ ਜਾਣ ਤੋਂ ਬਾਅਦ ਸ਼ਹਿਰਾਂ ਵਿਚ ਵਿਕਾਸ ਕਾਰਜ ਕਰਵਾ ਕੇ ਜਨਤਾ ਨੂੰ ਲਾਭ ਪਹੁੰਚਾ ਸਕਣ। ਪਾਰਟੀ ਲਈ ਵੀ ਆਪਣੇ ਨੇਤਾਵਾਂ ਨੂੰ ਇਸ ਦੇ ਰਾਹੀਂ ਐਡਜਸਟ ਕਰਨਾ ਆਸਾਨ ਹੋ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8