ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

Tuesday, Sep 26, 2023 - 05:17 AM (IST)

ਕਿਸੇ ਵੇਲੇ ਵੀ ਹੋ ਸਕਦੀਆਂ ਨੇ ਨਗਰ ਨਿਗਮ ਚੋਣਾਂ, ਸਰਕਾਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

ਲੁਧਿਆਣਾ (ਹਿਤੇਸ਼)- ਪੰਜਾਬ ’ਚ ਨਗਰ ਨਿਗਮ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ, ਜਿਸ ਦੇ ਲਈ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ। ਇਹ ਜਾਣਕਾਰੀ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪ ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ

ਸੋਮਵਾਰ ਨੂੰ ਲੁਧਿਆਣਾ ਪੁੱਜੇ ਮੰਤਰੀ ਨਾਲ ਜਦੋਂ ਨਗਰ ਨਿਗਮ ਦੇ ਜਨਰਲ ਹਾਊਸ ਦਾ ਕਾਰਜਕਾਲ ਪੂਰਾ ਹੋਣ ਤੋਂ ਕਈ ਮਹੀਨੇ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਨਵੇਂ ਸਿਰੇ ਤੋਂ ਵਾਰਡਬੰਦੀ ਫਾਈਨਲ ਕਰਨ ਦਾ ਕੰਮ ਆਖਰੀ ਸਟੇਜ ’ਤੇ ਹੈ। ਇਸ ਦੇ ਨਾਲ ਚੋਣ ਕਰਵਾਉਣ ਲਈ ਰਾਜ ਚੋਣ ਅਧਿਕਾਰੀ ਨੂੰ ਸਰਕਾਰ ਵੱਲੋਂ ਰਿਪੋਰਟ ਭੇਜ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਕਿਸੇ ਵੀ ਸਮੇਂ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ।

ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਮਾਰਤਾਂ ਸਬੰਧੀ ਨਹੀਂ ਹੋਵੇਗਾ ਕੋਈ ਲਿਹਾਜ

ਲੋਕਲ ਬਾਡੀਜ਼ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਨਾਜਾਇਜ਼ ਤੌਰ ’ਤੇ ਬਣ ਰਹੀਆਂ ਇਮਾਰਤਾਂ ਸਬੰਧੀ ਕੋਈ ਲਿਹਾਜ ਨਹੀਂ ਹੋਵੇਗਾ। ਉਨ੍ਹਾਂ ਨੇ ਆਪਣੇ ਨਾਲ ਮੌਜੂਦ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਦੋ-ਟੁਕ ਲਫਜ਼ਾਂ ’ਚ ਕਿਹਾ ਕਿ ਨਕਸ਼ਾ ਪਾਸ ਕਰਵਾਉਣ ਜਾਂ ਨਿਯਮਾਂ ਦੀ ਉਲੰਘਣਾ ਕਰ ਕੇ ਬਣਨ ਵਾਲੀਆਂ ਇਮਾਰਤਾਂ ਖਿਲਾਫ ਪੁਖ਼ਤਾ ਕਾਰਵਾਈ ਹੋਣੀ ਚਾਹੀਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News