ਨਗਰ ਨਿਗਮ ਮੁਲਾਜ਼ਮ ਨੂੰ ਹੋਈ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ

Tuesday, Dec 17, 2024 - 03:02 PM (IST)

ਲੁਧਿਆਣਾ (ਮਹਿਰਾ)– ਵਧੀਕ ਸੈਸ਼ਨ ਜੱਜ ਅਮਰਿੰਦਰ ਸਿੰਘ ਸ਼ੇਰਗਿਲ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਲੁਧਿਆਣਾ ਨਗਰ ਨਿਗਮ ਦੇ ਕਰਮਚਾਰੀ ਅਮਨੀਤ ਪਾਲ ਸਿੰਘ ਉਰਫ ਵਿੱਕੀ ਨਿਵਾਸੀ ਨਿਊ ਪੰਜਾਬ ਮਾਤਾ ਨਗਰ ਲੁਧਿਆਣਾ ਨੂੰ ਸਾਢੇ 3 ਸਾਲ ਦੀ ਕੈਦ ਅਤੇ 15,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ

ਇਸ ਸਬੰਧ ’ਚ ਪੁਲਸ ਥਾਣਾ ਈ. ਓ. ਵਿੰਗ ਵੱਲੋਂ ਮੁਲਜ਼ਮ ਖ਼ਿਲਾਫ਼ 10 ਮਈ 2019 ਨੂੰ ਭ੍ਰਿਸ਼ਟਾਚਾਰ ਅੈਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਮੁਤਾਬਕ ਸ਼ਿਕਾਇਤਕਰਤਾ ਨਿਸ਼ਾਨ ਸਿੰਘ ਨੇ ਦਿੱਤੀ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਕਿ ਉਸ ਨੇ 6 ਦਸੰਬਰ 2018 ਨੂੰ ਖਰੀਦੇ ਆਪਣੇ ਪਲਾਂਟ ਸੀਵਰੇਜ ਦਾ ਕੁਨੈਕਸ਼ਨ ਲਗਾਇਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸਕੂਲ 'ਚ ਛੁੱਟੀ ਦਾ ਐਲਾਨ

ਇਸ ਤੋਂ ਬਾਅਦ ਉਸ ਦੇ ਪਲਾਟ ’ਤੇ ਉਸ ਦੀ ਗੈਰ-ਮੌਜੂਦਗੀ ’ਚ ਮੁਲਜ਼ਮ ਆਇਆ ਅਤੇ ਉਥੇ ਕੰਮ ਕਰ ਰਹੇ ਇਕ ਮਜ਼ਦੂਰ ਨੂੰ ਧਮਕਾਇਆ ਅਤੇ ਉਸ ਨੂੰ ਕਿਹਾ ਕਿ ਪਲਾਂਟ ’ਚ ਸੀਵਰੇਜ ਦੇ ਲਗਾਏ ਗਏ ਕੁਨੈਕਸ਼ਨ ਨੂੰ ਲੈ ਕੇ ਉਸ ਦਾ ਚਲਾਨ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਜਦ ਉਸ ਨੇ ਮੁਲਜ਼ਮ ਨਾਲ ਇਸ ਸਬੰਧ ’ਚ ਗੱਲ ਕੀਤੀ ਤਾਂ ਉਸ ਨੇ ਇਸ ਤਰ੍ਹਾਂ ਨਾ ਕਰਨ ਬਦਲੇ ’ਚ ਉਸ ਤੋਂ 15,000 ਰਿਸ਼ਵਤ ਮੰਗੀ ਪਰ ਮਾਮਲਾ 10,000 ’ਚ ਤੈਅ ਹੋ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕਰ ਦਿੱਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News