ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵਿਕਾਸ ''ਚ ਨਹੀਂ ਛੱਡੀ ਜਾਵੇਗੀ ਕੋਈ ਕਸਰ : ਮੁਨੀਸ਼ ਤਿਵਾੜੀ
Sunday, Apr 21, 2019 - 05:44 PM (IST)

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਵੱਲੋਂ ਉਤਾਰੇ ਗਏ ਉਮੀਦਵਾਰ ਮੁਨੀਸ਼ ਤਿਵਾੜੀ ਨੇ ਅੱਜ ਇਥੇ ਕਾਂਗਰਸੀ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਸ੍ਰੀ ਆਨੰਦਪੁਰ ਸਾਹਿਬ 'ਚ ਇਕ ਰੋਡਸ਼ੋਅ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਨੀਸ਼ ਤਿਵਾੜੀ ਨੇ ਕਿਹਾ ਕਿ ਜੇ ਲੋਕ ਉਨ੍ਹਾਂ ਨੂੰ ਚੁਣਦੇ ਹਨ ਤਾਂ ਉਹ ਬੰਗਾ ਤੋਂ ਮੋਹਾਲੀ ਤੱਕ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਣਗੇ ਅਤੇ ਇਸ ਖੇਤਰ 'ਚ ਬੇਰੋਜ਼ਗਾਰੀ ਦੀ ਸਮੱਸਿਆ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨਗੇ। ਸ੍ਰੀ ਆਨੰਦਪੁਰ ਸਾਹਿਰ 'ਚ ਈਕੋ-ਫਰੈਂਡਲੀ ਇੰਡਸਟਰੀ ਲੋਕ ਸਭਾ ਲਈ ਸਥਾਈ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕੱਸਦੇ ਹੋਏ ਮੁਨੀਸ਼ ਤਿਵਾੜੀ ਨੇ ਕਿਹਾ ਕਿ ਨਰਿੰਦਰ ਮੋਦੀ ਇਕ ਤਾਨਾਸ਼ਾਹ ਦੇ ਬਰਾਬਰ ਹੈ। ਤਿਵਾੜੀ ਨੇ ਕਿਹਾ ਕਿ ਮੋਦੀ ਧਰੁਵੀਕਰਨ ਦੀ ਰਾਜਨੀਤੀ ਕਰ ਰਹੇ ਹਨ, ਜਿਸ ਦੇ ਤਹਿਤ ਉਨ੍ਹਾਂ ਨੇ ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੀ ਹੈ।