ਤਿਵਾੜੀ ਵੱਲੋਂ ਚਿੱਠੀ ਲਿਖਣ 'ਤੇ ਦੋ ਹਫਤਿਆਂ ਬਾਅਦ ਕੈਪਟਨ ਨੇ ਜਾਰੀ ਕੀਤੀ ਕਰੋੜਾਂ ਦੀ ਗਰਾਂਟ

Sunday, Jun 23, 2019 - 11:04 AM (IST)

ਤਿਵਾੜੀ ਵੱਲੋਂ ਚਿੱਠੀ ਲਿਖਣ 'ਤੇ ਦੋ ਹਫਤਿਆਂ ਬਾਅਦ ਕੈਪਟਨ ਨੇ ਜਾਰੀ ਕੀਤੀ ਕਰੋੜਾਂ ਦੀ ਗਰਾਂਟ

ਜਲੰਧਰ/ਸ੍ਰੀ ਆਨੰਦਪੁਰ ਸਾਹਿਬ (ਧਵਨ)— ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੀ ਬੇਨਤੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਰੋਡ ਦੀ ਰਿਪੇਅਰ ਲਈ ਤੁਰੰਤ 25 ਕਰੋੜ ਰੁਪਏ ਦੀ ਗਰਾਂਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਸਦ ਮੈਂਬਰ ਤਿਵਾੜੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ 'ਚ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੜਕ ਦੀ ਮੁਰੰਮਤ ਦਾ ਮਾਮਲਾ ਚੁੱਕਿਆ ਸੀ ਕਿਉਂਕਿ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਤਿਵਾੜੀ ਨੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਤੁਰੰਤ ਸੜਕ ਦੀ ਮੁਰੰਮਤ ਦੇ ਹੁਕਮ ਜਾਰੀ ਕਰ ਦਿੱਤੇ ਹਨ। ਤਿਵਾੜੀ ਨੇ 4 ਜੂਨ ਨੂੰ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਵੀ ਇਸ ਸਬੰਧ 'ਚ ਪੱਤਰ ਲਿਖ ਕੇ ਦਖਲ ਦੇਣ ਦੀ ਮੰਗ ਕੀਤੀ ਸੀ।
ਤਿਵਾੜੀ ਨੇ ਮੁੱਖ ਮੰਤਰੀ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੂੰ ਲਿਖੇ ਪੱਤਰ 'ਚ ਉਨ੍ਹਾਂ ਦਾ ਧਿਆਨ 55 ਕਿ. ਮੀ. ਲੰਬੀ ਬੰਗਾ ਤੋਂ ਗੜ੍ਹਸ਼ੰਕਰ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਵੱਲ ਧਿਆਨ ਦਿਵਾਇਆ ਸੀ ਅਤੇ ਉਨ੍ਹਾਂ ਨੂੰ ਸੜਕ ਨੂੰ ਜਲਦੀ ਰਿਪੇਅਰ ਕਰਵਾਉਣ ਦੀ ਬੇਨਤੀ ਕੀਤੀ ਸੀ। ਤਿਵਾੜੀ ਦੇ ਪੱਤਰ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਵਿਭਾਗ ਨੂੰ ਸੜਕ ਦੀ ਮੁਰੰਮਤ ਲਈ ਰਕਮ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਦੋ ਹਫਤੇ ਤੋਂ ਵੀ ਘੱਟ ਸਮੇਂ 'ਚ 25 ਕਰੋੜ ਦੀ ਰਕਮ ਸੜਕ ਨਿਰਮਾਣ ਲਈ ਜਾਰੀ ਕਰਨਾ ਸ਼ਲਾਘਾਯੋਗ ਕਦਮ ਹੈ।


author

shivani attri

Content Editor

Related News