ਵਾੜ ਹੀ ਖੇਤ ਨੂੰ ਲੱਗੀ ਖਾਣ; ਥਾਣੇ ਦਾ ਮੁਨਸ਼ੀ ਵਿਦੇਸ਼ੀ ਹਥਿਆਰਾਂ ਦੀ ਚੋਰੀ ਦੇ ਮਾਮਲੇ ''ਚ ਦੂਜੀ ਵਾਰ ਗ੍ਰਿਫ਼ਤਾਰ

12/08/2023 1:54:42 AM

ਬਠਿੰਡਾ (ਵਰਮਾ) : ਮੁਨਸ਼ੀ ਸੰਦੀਪ ਸਿੰਘ ’ਤੇ ਮਲਖਾਣਾ ’ਚ ਸਟੋਰ ਕੀਤੇ ਵਿਦੇਸ਼ੀ ਹਥਿਆਰ ਵੇਚਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਉਸ ’ਤੇ ਹਥਿਆਰ ਵੇਚਣ ਤੋਂ ਇਲਾਵਾ ਨਸ਼ਾ ਸਮੱਗਲਿੰਗ ਅਤੇ ਗੈਂਗਸਟਰਾਂ ਨਾਲ ਤਾਲਮੇਲ ਦਾ ਵੀ ਦੋਸ਼ ਹੈ। ਹੁਣ ਸੰਦੀਪ ਸਿੰਘ ਨੂੰ ਪੁਲਸ ਥਾਣਾ ਸਿਵਲ ਲਾਈਨ ਬਠਿੰਡਾ ਵੱਲੋਂ 2023 ਵਿੱਚ ਦਰਜ ਹੋਏ ਇਕ ਕੇਸ ਅਤੇ 2 ਮੁਲਜ਼ਮਾਂ ਕੋਲੋਂ ਵਿਦੇਸ਼ੀ ਹਥਿਆਰਾਂ ਦੀ ਬਰਾਮਦਗੀ 'ਚ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

ਐੱਸ.ਪੀ.ਡੀ. ਅਜੇ ਗਾਂਧੀ ਨੇ ਦੱਸਿਆ ਕਿ ਫਰਵਰੀ 2023 ਵਿੱਚ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ 3 ਮੁਲਜ਼ਮ ਹਨੀ ਉਰਫ਼ ਸ਼ੁਭਮ, ਹਿੰਮਤ ਅਤੇ ਹੀਰਾ ਲਾਲ ਉਰਫ਼ ਲੱਡੂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਕੋਲੋਂ 455 ਬੋਰ ਦਾ ਵਿਦੇਸ਼ੀ ਹਥਿਆਰ ਬਰਾਮਦ ਹੋਇਆ। ਪੁਲਸ ਵੱਲੋਂ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਸੰਦੀਪ ਸਿੰਘ ਦਾ ਨਾਂ ਸਾਹਮਣੇ ਆਇਆ, ਜਿਸ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News