ਸਹੁਰੇ ਘਰ ਹੋਈ ਧੀ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਥਾਣੇ ਸਾਹਮਣੇ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ

11/23/2022 4:40:38 PM

ਮੋਗਾ (ਗੋਪੀ ਰਾਊਕੇ) : ਮੋਗਾ ਦੇ ਪਿੰਡ ਡਗਰੂ ਦੀ ਇਕ ਕੁੜੀ ਜੋ ਕਿ ਪਿੰਡ ਸਦਾ ਸਿੰਘ ਵਾਲਾ ਵਿਚ ਵਿਆਹੀ ਸੀ, ਦੇ ਪਰਿਵਾਰ ਨੇ ਆਪਣੇ ਜਵਾਈ ’ਤੇ ਧੀ ਨੂੰ ਕਤਲ ਕਰਨ ਦੇ ਦੋਸ਼ ਲਗਾਏ ਲਗਾਉਂਦੇ ਹੋਏ ਉਕਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਮ੍ਰਿਤਕਾ ਦੀ ਮਾਤਾ ਜਸਵਿੰਦਰ ਕੌਰ ਅਤੇ ਉਸਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ ਪਿੰਡ ਸੱਦਾ ਸਿੰਘ ਵਾਲਾ ਦੇ ਲੜਕੇ ਜਗਸੀਰ ਸਿੰਘ ਨਾਲ 8 ਸਾਲ ਪਹਿਲਾਂ ਹੋਇਆ ਸੀ ਤੇ ਉਸ ਦੇ ਦੋ ਬੱਚੇ ਇਕ ਲੜਕਾ 5 ਸਾਲ ਇਕ ਲੜਕੀ 3 ਸਾਲ ਹੈ। ਉਨ੍ਹਾਂ ਨੇ ਦੱਸਿਆ ਕਿ ਸਹੁਰਾ ਪਰਿਵਾਰ ਸਾਡੀ ਧੀ ਮਨਪ੍ਰੀਤ ਕੌਰ ਦੀ ਅਕਸਰ ਕੁੱਟਮਾਰ ਕਰਦਾ ਸੀ ਅਤੇ ਬੀਤੀ ਰਾਤ ਨੂੰ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਜਵਾਈ ਵੱਲੋਂ ਹੀ ਉਸ ਦੀ ਲੜਕੀ ਦਾ ਕਤਲ ਕੀਤਾ ਗਿਆ ਹੈ। 

ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਆਪਣੀ ਧੀ ਦੀ ਲਾਸ਼ ਥਾਣਾ ਸਦਰ ਦੇ ਸਾਹਮਣੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਗਿਆ ਹੈ, ਲਿਹਾਜ਼ਾ ਉਨ੍ਹਾਂ ਦੇ ਜਵਾਈ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। 


Gurminder Singh

Content Editor

Related News