ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਵਲੋਂ ਮਾਲਕ ਦਾ ਕਤਲ

Monday, Nov 29, 2021 - 10:19 PM (IST)

ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਵਲੋਂ ਮਾਲਕ ਦਾ ਕਤਲ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਪਿੰਡ ਬੀਹਲੇ ਵਾਲਾ ’ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਨੇ ਆਪਣੇ ਮਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕਮ ਸਿੰਘ (60) ਵਾਸੀ ਬੀਹਲੇ ਵਾਲਾ ਦੇ ਰੂਪ ਵਿਚ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮਹਿਕਮ ਸਿੰਘ ਦੀ ਆਪਣੇ ਸੀਰੀ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਇਸ ਤੋਂ ਗੁੱਸੇ ਵਿਚ ਆਏ ਸੀਰੀ ਨੇ ਤੇਜ਼ਧਾਰ ਹਥਿਆਰ ਨਾਲ ਮਾਲਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਤਲਵੰਡੀ ਭਾਈ ਦੀ ਦੁਖਦ ਘਟਨਾ, ਵਿਦੇਸ਼ ਜਾਣ ਦੀ ਇੱਛਾ ਨਹੀਂ ਹੋਈ ਪੂਰੀ, ਦੋ ਦੋਸਤਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਨੇੜਲੇ ਲੋਕਾਂ ਵਲੋਂ ਇਸ ਵਾਰਦਾਤ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਉਧਰ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ’ਚ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ, ਇੰਝ ਆਈ ਮੌਤ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News