ਦਾਦੇ ਦਾ ਕਤਲ ਕਰਨ ਵਾਲਾ ਪੋਤਾ ਗ੍ਰਿਫਤਾਰ

06/28/2017 6:48:18 PM

ਗਿੱਦੜਬਾਹਾ (ਕੁਲਭੂਸ਼ਨ) : ਬੁੱਧਵਾਰ ਨੂੰ ਸਥਾਨਕ ਪੁਲਸ ਨੇ ਗਿੱਦੜਬਾਹਾ ਦੇ ਨੇੜਲੇ ਪਿੰਡ ਗੁਰੂਸਰ ਵਿਖੇ ਦੋ ਦਿਨ ਪਹਿਲਾਂ ਹੋਏ ਕਤਲ ਦੇ ਕਥਿਤ ਦੋਸ਼ੀ ਪੋਤੇ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗਿੱਦੜਬਾਹਾ ਦੇ ਐੱਸ. ਐੱਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਨੇੜਲੇ ਪਿਡ ਗੁਰੂਸਰ ਵਾਸੀ ਸਤਵੰਤ ਸਿੰਘ ਪੁੱਤਰ ਲਖਵਿੰਦਰ ਸਿੰਘ ਦਾ ਜ਼ਮੀਨ ਆਪਣੇ ਨਾਮ ਕਰਵਾਉਣ ਨੂੰ ਲੈਕੇ ਅਪਣੇ ਦਾਦਾ ਗੁਰਦਿੱਤਾ ਸਿੰਘ ਪੁੱਤਰ ਕਪੂਰ ਸਿੰਘ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ ਤੈਸ਼ ਵਿਚ ਆਏ ਕਥਿਤ ਦੋਸ਼ੀ ਸਤਵੰਤ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਅਪਣੇ ਦਾਦਾ ਗੁਰਦਿੱਤਾ ਸਿੰਘ ਪੁੱਤਰ ਕਪੂਰ ਸਿੰਘ 'ਤੇ ਖੇਤਾਂ ਵਿਚ ਪਏ ਤੇਜ਼ਧਾਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ ਅਤੇ ਮੌਕੇ ਤੋਂ ਫਰਾਰ ਹੋ ਗਿਆ ਸੀ।
ਹਮਲੇ ਵਿਚ ਜ਼ਖਮੀ ਗੁਰਦਿੱਤਾ ਸਿੰਘ ਦਾ ਰੌਲਾ ਸੁਣ ਕੇ ਮੌਕੇ ਤੇ ਪੁੱਜੇ ਦਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਜ਼ਖਮੀ ਗੁਰਦਿੱਤਾ ਸਿੰਘ ਨੂੰ ਬਠਿੰਡਾ ਦੇ ਭਾਰਤ ਹਸਪਤਾਲ ਵਿਖੇ ਭਰਤੀ ਕਰਵਾਈਆ। ਜਿੱਥੇ ਜ਼ਖਮਾਂ ਨੂੰ ਸਹਿਣ ਨਾ ਕਰਦੇ ਹੋਏ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਚਰਨ ਸਿੰਘ ਤੇ ਰੇਸ਼ਮ ਸਿੰਘ ਪੁੱਤਰ ਕਪੂਰ ਸਿੰਘ ਦੇ ਬਿਆਨਾਂ ਦੇ ਅਧਾਰ ਕਥਿਤ ਦੋਸ਼ੀ ਸਤਵੰਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸਤਵੰਤ ਸਿੰਘ ਮੰਗਲਵਾਰ ਸ਼ਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਜਿਸ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।