ਨਾਜਾਇਜ਼ ਸਬੰਧਾਂ ’ਚ ਅੜਿਕਾ ਬਣੇ ਪਤੀ ਦਾ ਕਤਲ
Saturday, Mar 03, 2018 - 05:21 PM (IST)

ਬਰੇਟਾ (ਬਾਂਸਲ, ਸਿੰਗਲਾ) : ਨਾਜਾਇਜ਼ ਸੰਬਧਾਂ ’ਚ ਅੜਿੱਕਾ ਬਣਨ ਵਾਲੇ ਪਤੀ ਦਾ ਪਤਨੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਕੁਲਰੀਆ ਦੇ ਗੁਰਵਿੰਦਰ ਸਿੰਘ (27) ਪੁੱਤਰ ਲੀਲਾ ਸਿੰਘ ਜੋ ਅਚਾਨਕ ਘਰੋਂ ਗਾਇਬ ਹੋ ਗਿਆ ਸੀ, ਜਿਸ ਦੀ ਭਾਲ ਤੋਂ ਬਾਅਦ ਮ੍ਰਿਤਕ ਦੇ ਪਿਤਾ ਲੀਲਾ ਸਿੰਘ ਵੱਲੋਂ ਅਗਵਾ ਕਰਨ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਇਸ ਦੌਰਾਨ 28 ਫਰਵਰੀ ਨੂੰ ਗੁਰਵਿੰਦਰ ਸਿੰਘ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਜਿਸ ’ਤੇ ਪੁਲਸ ਨੇ ਧਾਰਾ 302 ਦਾ ਵਾਧਾ ਕਰਦਿਆਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।
ਇਸੇ ਦੌਰਾਨ ਪਿੰਡ ਦੇ ਲੋਕਾਂ ਵੱਲੋਂ ਇਸ ਕਤਲ ’ਚ ਮ੍ਰਿਤਕ ਦੀ ਮਾਸੀ ਦੇ ਲੜਕੇ ਦੇ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਗਿਆ। ਪੁਲਸ ਵੱਲੋਂ ਉਪਰੋਕਤ ਵਿਅਕਤੀ ਖਿਲਾਫ ਕਾਰਵਾਈ ਨਾ ਕਰਨ ਉਪਰੰਤ ਲੋਕਾਂ ਵੱਲੋਂ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਡੀ. ਐ¤ਸ. ਪੀ. ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਵਿਅਕਤੀ ਦੀ ਭੂਮਿਕਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ’ਤੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਡੀ. ਐ¤ਸ ਪੀ. ਰਛਪਾਲ ਸਿੰਘ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।