ਪਿੰਡ ਮਿਰਜੇ ਕੇ ’ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਬੇਰਹਿਮੀ ਨਾਲ ਕਤਲ

Monday, Nov 20, 2023 - 02:12 PM (IST)

ਪਿੰਡ ਮਿਰਜੇ ਕੇ ’ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਬੇਰਹਿਮੀ ਨਾਲ ਕਤਲ

ਤਲਵੰਡੀ ਭਾਈ (ਗੁਲਾਟੀ) : ਪਿੰਡ ਮਿਰਜੇ ਕੇ ਵਿਖੇ ਇਕ ਵਿਅਕਤੀ ਦੀ ਭੇਦਭਰੇ ਹਾਲਤ ਵਿੱਚ ਘਰ ਵਿੱਚੋਂ ਖੂਨ ਨਾਲ ਲਥਪਥ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ ਕੈਪਟਨ ਜਗਜੀਤ ਸਿੰਘ ਉਮਰ 60 ਸਾਲ ਪੁੱਤਰ ਗੁਰਬਚਨ ਸਿੰਘ ਵਾਸੀ ਮਿਰਜੇ ਕੇ ਵਜੋਂ ਹੋਈ ਹੈ। ਮ੍ਰਿਤਕ ਘਰ ਵਿਚ ਇਕੱਲਾ ਹੀ ਰਹਿੰਦਾ ਸੀ ਜਦਕਿ ਉਸਦਾ ਪੁੱਤਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਸਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਘਰ ਦਾ ਸਮਾਨ ਵੀ ਖਿੱਲਰਿਆ ਪਿਆ ਸੀ। 

ਸਥਾਨਕ ਲੋਕਾਂ ਵਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਮਾਹਰਾਂ ਦੀਆਂ ਟੀਮਾਂ ਮੌਕੇ ’ਤੇ ਬੁਲਾਈਆਂ ਗਈਆਂ ਹਨ। ਫਿਲਹਾਲ ਪੁਲਸ ਵੱਲੋਂ ਹਰ ਵਾਰਦਾਤ ਦੀ ਹਰ ਪਹਿਲੂ ਤੋਂ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 


author

Gurminder Singh

Content Editor

Related News