ਸੁੱਤੇ ਪਏ ਵਿਅਕਤੀ ਦਾ ਤੇਜ਼ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ

Tuesday, Aug 27, 2019 - 12:23 PM (IST)

ਸੁੱਤੇ ਪਏ ਵਿਅਕਤੀ ਦਾ ਤੇਜ਼ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ

ਦੋਦਾ/ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਲਖਵੀਰ ਸ਼ਰਮਾਂ) : ਬੀਤੀ ਰਾਤ ਨੇੜਲੇ ਪਿੰਡ ਸੁਖਨਾ ਅਬਲੂ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਘਰ ’ਚ ਸੁੱਤੇ ਪਏ ਇਕ ਵਿਆਕਤੀ ਦਾ ਤੇਜ਼ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਭਰਾ ਗੁਰਤੇਜ ਸਿੰਘ ਪੁੱਤਰ ਮੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਦੇਵ ਸਿੰਘ ਉਰਫ ਡੀ. ਸੀ. ਡਰਾਈਵਰ ਦਾ ਕੰਮ ਕਰਦਾ ਸੀ। ਬੀਤੀ ਰਾਤ ਲਗਭਗ 2 ਤੋਂ 3 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਸੁੱਤੇ ਪਏ ਉਸ ਦੇ ਭਰਾ ’ਤੇ ਤੇਜ਼ ਹਥਿਆਰਾਂ ਨਾਲ ਹਮਲੇ ਕਰ ਦਿੱਤਾ ਅਤੇ ਗਲਾ ਵੱਢ ਕੇ ਦਰਦਨਾਕ ਹੱਤਿਆ ਕਰ ਦਿੱਤੀ। ਉਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਉਸ ਦੇ ਭਰਾ ਦਾ ਪਰਿਵਾਰ ਅਤੇ ਮਾਤਾ ਕੋਲ ਸੁੱਤੇ ਪਏ ਸਨ। ਜਦੋਂ ਅਣਪਛਾਤੇ ਵਿਅਕਤੀਆਂ ਨੇ ਬਲਦੇਵ ਸਿੰਘ ’ਤੇ ਹਮਲਾ ਕੀਤਾ ਤਾਂ ਉਸ ਦੀ ਮਾਤਾ ਨੂੰ ਪਤਾ ਲੱਗ ਗਿਆ ਪਰ ਘੱਟ ਨਜ਼ਰ ਆਉਣ ਉਹ ਕਾਤਲਾਂ ਨੂੰ ਪਛਾਣ ਨਹੀਂ ਸਕੀ ਪਰ ਮਾਤਾ ਮੁਤਾਬਕ ਹਮਲਾ ਕਰਨ ਵਾਲੇ ਦੋ ਵਿਅਕਤੀ ਸਨ, ਜੋ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਰੋਂ ਗੇਟ ਵੱਲ ਬਾਹਰ ਫਰਾਰ ਹੋ ਗਏ ਅਤੇ ਘਰ ਵਾਲਿਆਂ ਵੱਲੋਂ ਉੱਚੀ ਉੱਚੀ ਰੋਣ ਅਤੇ ਰੌਲਾ ਪਾਉਣ ’ਤੇ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ। ਇਸ ਉਪਰੰਤ ਉਨ੍ਹਾਂ ਇਸ ਦੀ ਜਾਣਕਾਰੀ ਪਿੰਡ ਦੇ ਮੋਹਤਬਰਾਂ ਅਤੇ ਪੁਲਸ ਨੂੰ ਦਿੱਤੀ। 

PunjabKesari

ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ.(ਡੀ) ਜਸਮੀਤ ਸਿੰਘ, ਡੀ.ਐਸ.ਪੀ. ਗੁਰਤੇਜ ਸਿੰਘ ਗਿੱਦੜਬਾਹਾ, ਸੀ.ਆਈ.ਏ. ਇੰਸਪੈਕਟਰ ਸ਼ਿੰਦਰ ਸਿੰਘ, ਥਾਣਾ ਕੋਟਭਾਈ ਦੇ ਐ¤ਸ.ਐ¤ਚ.ਓ. ਅੰਗਰੇਜ ਸਿੰਘ, ਐਸ.ਆਈ. ਰਾਮ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੀ ਕਹਿਣਾ ਸਬੰਧਤ ਪੁਲਸ ਦਾ
ਥਾਣਾ ਕੋਟਭਾਈ ਦੇ ਐਸ.ਐਚ.ਓ. ਅੰਗਰੇਜ ਸਿੰਘ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਭਰਾ ਗੁਰਤੇਜ ਸਿੰਘ ਪੁੱਤਰ ਮੱਖਣ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਆਕਤੀਆਂ ’ਤੇ ਕਤਲ ਦਾ ਮਾਮਲਾ ਦਰਜ ਕਰ ਕੇ ਕਤਲ ਦੇ ਕਾਰਨਾਂ ਦੀ ਵੱਖ-ਵੱਖ ਪਹਿਲੂਆਂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਜਾਰੀ ਕਰ ਦਿੱਤੀ ਹੈ।


author

Gurminder Singh

Content Editor

Related News