ਲੁਧਿਆਣਾ ’ਚ ਖ਼ੌਫਨਾਕ ਵਾਰਦਾਤ, ਪਹਿਲਾਂ ਅੱਖਾਂ ਤੇ ਮੂੰਹ ’ਚ ਪਾਈਆਂ ਮਿਰਚਾਂ, ਫਿਰ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਵੱਢ-ਟੁੱਕ

Wednesday, Mar 24, 2021 - 12:40 PM (IST)

ਲੁਧਿਆਣਾ ’ਚ ਖ਼ੌਫਨਾਕ ਵਾਰਦਾਤ, ਪਹਿਲਾਂ ਅੱਖਾਂ ਤੇ ਮੂੰਹ ’ਚ ਪਾਈਆਂ ਮਿਰਚਾਂ, ਫਿਰ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਵੱਢ-ਟੁੱਕ

ਲੁਧਿਆਣਾ/ਲੋਹਟਬੱਧੀ (ਭੱਲਾ)— ਕਰੀਬੀ ਪਿੰਡ ਬੜੂੰਦੀ ਵਿਖੇ ਬੀਤੀ ਸਵੇਰੇ 6 ਵਜੇ ਦੇ ਕਰੀਬ 49 ਸਾਲਾਂ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਰਜਿੰਦਰ ਸਿੰਘ ਉਰਫ ਜਿੰਦਰ (49) ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਜੋ ਕਿ ਖੇਤੀਬਾੜੀ ਦੇ ਨਾਲ-ਨਾਲ ਪਿੰਡ ਵਿਚ ਦੁੱਧ ਦੀ ਡੇਅਰੀ ਦਾ ਧੰਦਾ ਚਲਾਉਂਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ 6 ਵਜੇ ਦੇ ਕਰੀਬ ਪਿੰਡ ਰਸੂਲਪੁਰ ਦੇ ਰਸਤੇ 'ਤੇ ਸਥਿਤ ਪਸ਼ੂ ਫਾਰਮ ਹਾਊਸ ਨੂੰ ਸਕੂਟਰ 'ਤੇ ਜਾ ਰਿਹਾ ਸੀ ਪਰ ਜਦੋਂ ਉਹ ਨਾਨਕਸਰ ਠਾਠ ਤੋਂ ਥੋੜ੍ਹੀ ਦੂਰੀ 'ਤੇ ਗਿਆ ਤਾਂ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ, ਦੋਸਤ ਦੀ ਲੜਾਈ ’ਚ ਗਏ 17 ਸਾਲਾ ਮੁੰਡੇ ਨਾਲ ਵਾਪਰ ਗਿਆ ਭਾਣਾ

PunjabKesari

ਇਸ ਮੌਕੇ ਪਿੰਡ ਵਾਸੀਆਂ ਤੇ ਪਰਵਾਰਿਕ ਮੈਂਬਰਾਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਮ੍ਰਿਤਕ ਦੀਆਂ ਅੱਖਾਂ ਅਤੇ ਮੂੰਹ 'ਤੇ ਪਹਿਲਾਂ ਮਿਰਚਾਂ ਦਾ ਪਾਊਡਰ ਪਾਇਆ ਗਿਆ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਉਸਦਾ ਕਤਲ ਕਰ ਦਿੱਤਾ ਗਿਆ। ਜਿਸ ਦੇ ਸਰੀਰ, ਹੱਥ ਅਤੇ ਚਿਹਰੇ ਨੂੰ ਬੜੀ ਬੁਰੀ ਤਰ੍ਹਾਂ ਵੱਢਿਆ ਹੋਇਆ ਸੀ। ਇਸ ਘਟਨਾ ਸੰਬੰਧੀ ਮ੍ਰਿਤਕ ਦੇ ਪਰਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਸੂਚਨਾ ਦਿੱਤੇ ਜਾਣ 'ਤੇ ਪੁਲਸ ਅਧਿਕਾਰੀ ਰਾਜਬੀਰ ਸਿੰਘ ਐੱਸ. ਪੀ. (ਆਈਬੀਪੀ), ਰਜੇਸ਼ ਸ਼ਰਮਾ ਡੀ. ਐੱਸ. ਪੀ (ਡੀ), ਦਵਿੰਦਰ ਸਿੰਘ ਡੀ. ਐੱਸ. ਪੀ. (ਆਈਬੀਪੀ), ਸਿਮਰਜੀਤ ਸਿੰਘ ਇੰਚਾਰਜ ਸੀ. ਆਈ. ਏ, ਥਾਣਾ ਮੁੱਖੀ ਅਜੈਬ ਸਿੰਘ ਅਤੇ ਚੌਕੀ ਇੰਚਾਰਜ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਪਟਿਆਲਾ ਦੇ ਐੱਸ.ਐੱਸ.ਪੀ. ਦੀ ਸਖ਼ਤ ਕਾਰਵਾਈ, 7 ਪੁਲਸ ਅਧਿਕਾਰੀ ਨੌਕਰੀ ਤੋਂ ਕੀਤੇ ਬਰਖਾਸਤ

PunjabKesari

ਪੁਲਸ ਨੇ ਘਟਨਾ ਦਾ ਜਾਇਜ਼ ਲਿਆ ਅਤੇ ਫੋਰੈਂਸਿੰਗ ਟੀਮ ਤੇ ਡੌਗ ਸਕੁਐਡ ਬੁਲਾ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਰਾਜਬੀਰ ਸਿੰਘ (ਐੱਸ. ਪੀ ਆਈਬੀਪੀ) ਨੇ ਆਖਿਆ ਕਿ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਤਹਿਤ ਹਰ ਪਹਿਲੂ ਨੂੰ ਜਾਂਚਿਆ ਜਾ ਰਿਹਾ ਹੈ, ਹਾਲਾਂਕਿ ਮ੍ਰਿਤਕ ਦੀ ਜਾਂ ਉਸ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਰੰਜਿਸ਼ ਵੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ। ਇਸ ਸਬੰਧ ਵਿਚ ਚੌਕੀ ਲੋਹਟਬੱਦੀ ਪੁਲਸ ਨੇ ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ–ਖੇਡਦਾ ਪਰਿਵਾਰ, ਗੁਪਤ ਅੰਗ ’ਚ ਨਸ਼ੇ ਦਾ ਟੀਕਾ ਲਾਉਣ ਨਾਲ 19 ਸਾਲਾ ਮੁੰਡੇ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News