ਨਾਭਾ ''ਚ ਰਾਜ ਮਿਸਤਰੀ ਦਾ ਬੇਰਹਿਮੀ ਨਾਲ ਕਤਲ
Wednesday, Jan 02, 2019 - 02:10 PM (IST)

ਨਾਭਾ : ਨਾਭਾ ਬਲਾਕ ਦੇ ਪਿੰਡ ਮਾਂਗੇਵਾਲ ਵਿਖੇ ਅਣਪਛਾਤਿਆਂ ਵਲੋਂ 45 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਮ ਬਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਸ ਨੂੰ ਲਾਸ਼ ਨੇੜਿਓਂ ਇਕ ਲੱਕੜ ਦਾ ਬਾਲਾ ਮਿਲਿਆ ਹੈ, ਜਿਸ 'ਤੇ ਖੂਨ ਦੇ ਨਿਸ਼ਾਨ ਹਨ।
ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।