ਪਟਿਆਲਾ ਕਤਲ ਕਾਂਡ ਵਿਚ ਪੁਲਸ ਦਾ ਵੱਡਾ ਖ਼ੁਲਾਸਾ
Saturday, Sep 07, 2024 - 06:25 PM (IST)

ਪਟਿਆਲਾ : ਪਟਿਆਲਾ ਦੇ ਅਬਲੋਵਾਲ ਵਿਖੇ ਕਰਨ ਨਾਮ ਦੇ 22 ਸਾਲਾ ਨੌਜਵਾਨ ਦਾ ਅਣਪਛਾਤਿਆਂ ਵੱਲੋਂ ਛਾਤੀ 'ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਦੀ ਸੀ.ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿਚ ਮ੍ਰਿਤਕ ਨੌਜਵਾਨ ਕਰਨ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਬੈਠ ਕੇ ਘਰ ਵਾਪਸ ਜਾ ਰਿਹਾ ਸੀ ਕਿ ਸਾਹਮਣੇ ਤੋਂ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਹਮਲਾਵਰ ਆਉਂਦੇ ਹਨ ਅਤੇ ਕਰਨ ਨੂੰ ਮੋਟਰਸਾਈਕਲ ਤੋਂ ਥੱਲੇ ਸੁੱਟ ਲੈਂਦੇ ਹਨ ਅਤੇ ਉਸ ਤੋਂ ਬਾਅਦ ਉਸ ਦੀ ਛਾਤੀ 'ਤੇ ਚਾਕੂ ਦੇ ਨਾਲ ਹਮਲਾ ਕਰ ਦਿੰਦੇ ਹਨ। ਇਸ ਹਮਲੇ ਵਿਚ ਕਰਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨ ਛੁੱਟੀ 'ਤੇ ਜਾਣ ਦਾ ਐਲਾਨ
ਹੁਣ ਇਸ ਮਾਮਲੇ 'ਚ ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਜਿਸ ਦਾ ਖੁਲਾਸਾ ਪਟਿਆਲਾ ਦੇ ਡੀ. ਐੱਸ. ਪੀ. ਵੈਬਵ ਚੌਧਰੀ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ 'ਚ ਅੰਸ਼, ਅਮਨਮੀਤ ਅਤੇ ਯੁਵਰਾਜ ਤੇ ਉਨ੍ਹਾਂ ਦੇ 2 ਹੋਰ ਸਾਥੀ ਸ਼ਾਮਲ ਹਨ। ਕੁੱਲ 5 ਦੋਸ਼ੀਆਂ ਖ਼ਿਲਾਫ ਅਸੀਂ ਐੱਫਆਈਆਰ ਦਰਜ ਕੀਤੀ ਗਈ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।