ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਸਰਪੰਚ ਚੀਮਾ ਦਾ ਹੋਇਆ ਸਸਕਾਰ

Wednesday, Jan 17, 2024 - 05:13 PM (IST)

ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਸਰਪੰਚ ਚੀਮਾ ਦਾ ਹੋਇਆ ਸਸਕਾਰ

ਝਬਾਲ (ਨਰਿੰਦਰ) : ਬੀਤੇ ਦਿਨੀਂ ਅੱਡਾ ਝਬਾਲ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅੱਡਾ ਝਬਾਲ ਦੇ ਸਰਪੰਚ ਸੋਨੂੰ ਚੀਮਾ ਦਾ ਜੱਦੀ ਪਿੰਡ ਚੀਮਾ ਕਲਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੱਡਾ ਝਬਾਲ ਤੋਂ ਕਾਫਲੇ ਦੇ ਰੂਪ ਵਿਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਚੀਮਾ ਵਿਖੇ ਲਿਜਾਇਆ ਗਿਆ। ਇਸ ਕਾਫ਼ਲੇ ਵਿਚ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਲੋਕ ਸ਼ਾਮਿਲ ਹੋਏ। ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਅੰਤਿਮ ਅਰਦਾਸ ਕੀਤੀ। ਵਿਕਰਮ ਖੁੱਲਰ ਨੇ ਪਿਤਾ ਦੀ ਚਿਖਾ ਨੂੰ ਅਗਨੀ ਭੇਟ ਕੀਤੀ। ਦੱਸਣਯੋਗ ਹੈ ਕਿ 14 ਜਨਵਰੀ ਨੂੰ ਸਰਪੰਚ ਸੋਨੂੰ ਚੀਮਾ ਜਦ ਝਬਾਲ ਵਿਖੇ ਸਥਿਤ ਇਕ ਸਲੂਨ ਵਿਚ ਵਾਲ ਕਟਵਾ ਰਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀ ਸਲੂਨ ਅੰਦਰ ਦਾਖਲ ਹੋਏ ਅਤੇ ਸਰਪੰਚ ਸੋਨੂੰ ਚੀਮਾ ਨੂੰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਉਸ ਨੇ ਦਮ ਤੋੜ ਦਿੱਤਾ। 

ਇਸ ਮੌਕੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਰਪ੍ਰਤਾਪ ਸਿੰਘ ਕੈਰੋਂ, ਮਨਦੀਪ ਸਿੰਘ ਮੰਨਾ ਅੰਮ੍ਰਿਤਸਰ, ਮਨਿੰਦਰਪਾਲ ਸਿੰਘ ਪਲਾਸੌਰ, ਦਵਿੰਦਰ ਸਿੰਘ ਲਾਲੀ ਢਾਲਾ, ਗੁਰਮਿੰਦਰ ਸਿੰਘ ਰਟੌਲ, ਬਲਵਿੰਦਰ ਸਿੰਘ ਝਬਾਲ, ਪ੍ਰੋਫੈਸਰ ਬਲਕਾਰ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ, ਕਾਮਰੇਡ ਦਵਿੰਦਰ ਕੁਮਾਰ ਸੋਹਲ, ਸੀਮਾ ਸੋਹਲ, ਕਾਮਰੇਡ ਅਸ਼ੋਕ ਕੁਮਾਰ ਸੋਹਲ, ਡੀ. ਐੱਸ. ਪੀ ਦਵਿੰਦਰ ਸਿੰਘ, ਅਮਨਦੀਪ ਸਿੰਘ ਰੌਕੀ ਬੁਰਜ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਇੰਸਪੈਕਟਰ ਗੁਰਵਿੰਦਰ ਸਿੰਘ,ਮਾਸਟਰ ਪਿੰਕਪਾਲ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ ਪੰਡੋਰੀ, ਸਰਪੰਚ ਸਰਵਨ ਸਿੰਘ ਸੋਹਲ, ਪਹਿਲਵਾਨ ਮਲਕੀਤ ਸਿੰਘ, ਚੇਅਰਮੈਨ ਰਮਨ ਕੁਮਾਰ, ਸਰਪੰਚ ਨਰਿੰਦਰ ਪੱਪਾ ਤੋਂ ਇਲਾਵਾ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।


author

Gurminder Singh

Content Editor

Related News