ਕਤਲ ਕੀਤੇ ਨੌਜਵਾਨ ਦਾ ਤਣਾਅਪੂਰਨ ਸਥਿਤੀ ''ਚ ਤੀਜੇ ਦਿਨ ਹੋਇਆ ਸਸਕਾਰ

02/23/2020 12:31:41 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਪਿੰਡ ਮਾਣੂੰਕੇ ਗਿੱਲ ਵਿਖੇ ਤਿੰਨ ਦਿਨ ਪਹਿਲਾਂ ਕਤਲ ਹੋਏ ਨੌਜਵਾਨ ਜਿਸ ਦੀ ਖੇਤਾਂ 'ਚ ਇਕ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਸੀ ਦਾ ਸ਼ਨੀਵਾਰ ਨੂੰ ਤੀਸਰੇ ਦਿਨ ਸਖਤ ਸੁਰੱਖਿਆ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕੁਲਵਿੰਦਰ ਸਿੰਘ ਉਰਫ਼ ਪਿੰਦੂ ਨਾਮ ਦਾ ਨੌਜਵਾਨ ਘਰੋਂ ਲਾਪਤਾ ਹੋ ਗਿਆ ਸੀ ਜਿਸ ਦੀ ਤਿਨ ਦਿਨ ਪਹਿਲਾਂ ਖੇਤਾਂ ਵਿਚ ਦਰਖਤ ਨਾਲ ਲਟਕਦੀ ਲਾਸ਼ ਮਿਲੀ ਸੀ। ਇਸ ਮਾਮਲੇ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਪਿੰਡ ਦੇ ਹੀ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ। ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਉਰਫ਼ ਪਿੰਦੂ ਦਾ ਪੁਲਸ ਵੱਲੋਂ ਦੋ ਦਿਨ ਪਹਿਲਾਂ ਸਿਵਲ ਹਸਪਤਾਲ ਮੋਗਾ ਤੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਗਈ ਸੀ ਪਰ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮ੍ਰਿਤਕ ਨੌਜਵਾਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਨੂੰ ਲੈ ਕੇ ਪਿੰਡ 'ਚ ਤਣਾਅਪੂਰਨ ਸਥਿਤੀ ਬਣੀ ਹੋਈ ਸੀ। 

ਜ਼ਿਲੇ ਦੀ ਪੁਲਸ ਪਿਛਲੇ ਦੋ ਦਿਨ ਤੋਂ ਪਰਿਵਾਰ ਨੂੰ ਮ੍ਰਿਤਕ ਦਾ ਸਸਕਾਰ ਕਰਨ ਲਈ ਮਨਾ ਰਹੀ ਸੀ ਪਰ ਪਰਿਵਾਰ ਕਾਤਲਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸਸਕਾਰ ਕਰਨ 'ਤੇ ਅੜਿਆ ਸੀ। ਸ਼ਨੀਵਾਰ ਨੂੰ ਪਰਿਵਾਰ ਵੱਲੋਂ ਮ੍ਰਿਤਕ ਦੇਹ ਥਾਣਾ ਨਿਹਾਲ ਸਿੰਘ ਵਾਲਾ ਅੱਗੇ ਰੱਖ ਕੇ ਪ੍ਰਦਰਸ਼ਰਨ ਕਰਨ ਦੀ ਧਮਕੀ ਤੋਂ ਬਾਅਦ ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਜ਼ਿਲੇ ਦੇ ਐਸ਼ਪੀਥ ਹੈਡਕੁਆਟਰਥ ਰਤਨ ਸਿੰਘ ਬਰਾੜ, ਨਿਹਾਲ ਸਿੰਘ ਵਾਲਾ ਦੇ ਡੀਥਐਸ਼ਪੀਥ ਮਨਜੀਤ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਇਸ ਮਾਮਲੇ ਸਬੰਧੀ ਪੂਰਾ ਇਨਸਾਫ਼ ਦੇਣ ਦਾ ਭਰੋਸਾ ਦੇ ਕੇ ਨੌਜਵਾਨ ਦਾ ਸਸਕਾਰ ਕਰਵਾਇਆ।


Gurminder Singh

Content Editor

Related News