ਵਿਅਕਤੀ ਨੂੰ ਕੁੱਟ-ਕੱਟ ਕੇ ਮਾਰਿਆ 14 ਲੋਕਾਂ ''ਤੇ ਮਾਮਲਾ ਦਰਜ

07/18/2017 12:40:27 AM

ਅਬੋਹਰ(ਰਹੇਜਾ)—ਪਿੰਡ ਗੱਦਾਡੋਬ ਵਾਸੀ ਇਕ ਵਿਅਕਤੀ ਨੂੰ ਪਿੰਡ ਦੇ ਹੀ ਕਰੀਬ ਡੇਢ ਦਰਜਨ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ, ਜਿਸ 'ਤੇ ਥਾਣਾ ਸਦਰ ਦੀ ਪੁਲਸ ਨੇ ਪਿੰਡ ਦੇ ਹੀ 14 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ 15 ਜੁਲਾਈ ਦੀ ਰਾਤ ਕਰੀਬ ਸਾਢੇ 11 ਵਜੇ ਪਿੰਡ ਦੇ ਕੁਝ ਲੋਕਾਂ ਨੇ ਚੱਲ ਰਹੇ ਇਕ ਝਗੜੇ ਦੇ ਸਬੰਧ ਵਿਚ ਉਸਦੇ 50 ਸਾਲਾਂ ਦੇ ਪਿਤਾ ਰਣਜੀਤ ਸਿੰਘ ਨੂੰ ਘਰ ਤੋਂ ਚੁੱਕ ਲਿਆ ਅਤੇ ਕੁੱਟ-ਕੁੱਟ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਰਣਜੀਤ ਸਿੰਘ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਉਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ, ਜਿੱਥੇ ਉਸਦੀ ਮੌਤ ਹੋ ਗਈ।  ਪੁਲਸ ਨੇ ਕੁਲਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਤੇਜ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰੋਬੀ ਸਿੰਘ ਪੁੱਤਰ ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਜਤਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਪ੍ਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਸੁਖਚੈਨ ਸਿੰਘ ਪੁੱਤਰ ਮੱਖਣ ਸਿੰਘ, ਤਰਸੇਮ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਦੇਵ ਸਿੰਘ ਪੁੱਤਰ ਰਾਮ ਸਿੰਘ, ਹਰਬੰਸ ਸਿੰਘ ਪੁੱਤਰ ਮਿੱਠੂ ਸਿੰਘ, ਤੇਜ ਸਿੰਘ ਪੁੱਤਰ ਰਾਮ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਸਾਰੇ ਪਿੰਡ ਗੱਦਾਡੋਬ ਵਾਸੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।