ਈ-ਰਿਕਸ਼ਾ ਚਾਲਕ ਨੂੰ ਕਤਲ ਕਰ ਕੇ ਗੁਰਦੁਆਰੇ ਸਾਹਮਣੇ ਸੁੱਟਿਆ

10/01/2017 6:57:21 AM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬੀਤੀ ਰਾਤ ਈ-ਰਿਕਸ਼ਾ ਚਾਲਕ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਰਨਾਲਾ ਦਾ ਬੇਰਹਿਮੀ ਨਾਲ ਕਤਲ ਕਰਨ ਉਪਰੰਤ ਲਾਸ਼ ਨੂੰ ਨੇੜਲੇ ਪਿੰਡ ਖੁੱਡੀ ਕਲਾਂ ਦੇ ਗੁਰਦੁਆਰਾ ਸਾਹਿਬ ਸਾਹਮਣੇ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਬੀਤੀ ਰਾਤ ਕਰੀਬ 1.30 ਵਜੇ ਦੀ ਦੱਸੀ ਜਾਂਦੀ ਹੈ। ਉਕਤ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ। 2 ਮੋਟਰਸਾਈਕਲ ਸਵਾਰ ਲਾਸ਼ ਗੁਰਦੁਆਰਾ ਸਾਹਿਬ ਦੇ ਸਾਹਮਣੇ ਸੁੱਟ ਕੇ ਫਰਾਰ ਹੋ ਗਏ। ਫਿਲਹਾਲ ਪੁਲਸ ਈ-ਰਿਕਸ਼ਾ ਚਾਲਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਬਾਰੀਕੀ ਨਾਲ ਜਾਂਚ ਪੜਤਾਲ ਕਰ ਕੇ ਦੋਸ਼ੀਆਂ ਦੀ ਪੜਤਾਲ ਕਰਨ 'ਚ ਰੁੱਝੀ ਹੋਈ ਹੈ।