ਸਰਹੱਦ ਪਾਰ ਹਿੰਦੂ ਕੁੜੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ

Monday, Oct 09, 2023 - 06:29 PM (IST)

ਸਰਹੱਦ ਪਾਰ ਹਿੰਦੂ ਕੁੜੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ’ਚ 7 ਵਿਅਕਤੀਆਂ ਵਲੋਂ ਹਿੰਦੂ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦੀਆਂ ਖ਼ਬਰਾਂ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ, ਕਿ ਚੋਲਿਸਤਾਨ ਦੇ ਰੇਗਿਸਤਾਨ ’ਚ ਕਾਸਿਮਵਾਲਾ ਦੇ ਇਕ ਬੰਗਲੇ ’ਚੋਂ ਇਕ ਹਿੰਦੂ ਲੜਕੀ ਦੀ ਲਾਸ਼ ਪਈ ਮਿਲੀ। ਜਿਸ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ ਕੀਤਾ ਗਿਆ ਸੀ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪੁਲਸ ਨੇ ਇਸ ਮਾਮਲੇ ’ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ-  ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ

ਮ੍ਰਿਤਕ ਦੇ ਪਿਤਾ ਚਮਨ ਲਾਲ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਦੱਸਿਆ ਕਿ ਉਸ ਦੀ 15 ਸਾਲਾ ਧੀ ਰਾਤ ਨੂੰ ਘਰੋਂ ਜੰਗਲ ਪਾਣੀ ਲਈ ਨਿਕਲੀ ਸੀ ਪਰ ਉਸ ਨੂੰ ਅਗਵਾ ਕਰ ਲਿਆ ਗਿਆ। ਜਦੋਂ ਕਾਫ਼ੀ ਦੇਰ ਤੱਕ ਉਸ ਦੀ ਕੁੜੀ ਘਰ ਵਾਪਸ ਨਹੀਂ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ-  CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਬੀਤੀ ਸਵੇਰੇ ਉਸ ਦੀ ਧੀ ਦੀ ਲਾਸ਼ ਕਾਸਿਮ ਦੇ ਬੰਗਲੇ ਵਿਚ ਪਈ ਮਿਲੀ। ਪੁਲਸ ਅਨੁਸਾਰ ਇਸ ਕੇਸ ’ਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News