ਕਤਲ ''ਚ ਸ਼ਾਮਲ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਧਰਨਾ

03/16/2018 12:14:33 PM

ਬਰੇਟਾ (ਬਾਂਸਲ) : ਨਾਜਾਇਜ਼ ਸੰਬੰਧਾਂ 'ਚ ਅੜਿੱਕਾ ਬਣਨ ਵਾਲੇ ਪਤੀ ਦਾ ਪਤਨੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੇ ਕਤਲ ਤੋਂ ਬਾਅਦ ਇਕ ਵਿਅਕਤੀ ਦੇ ਹੋਰ ਸ਼ਾਮਲ ਹੋਣ ਦਾ ਖੁਲਾਸਾ ਹੋਇਆ ਹੈ। ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਲੋਕਾਂ ਵੱਲੋਂ ਥਾਣੇ ਦੇ ਬਾਹਰ ਦੂਸਰੀ ਵਾਰ ਵਿਸ਼ਾਲ ਧਰਨਾ ਵੀ ਦਿੱਤਾ ਗਿਆ। ਇਸ ਧਰਨੇ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ ਤੇ ਉਨ੍ਹਾਂ ਪੀੜਤਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਧਰਨੇ 'ਚ ਹਾਜ਼ਰ ਕਿਸਾਨ ਜੱਥੇਬੰਦੀਆਂ ਵੱਲੋ ਇਸ ਸੰਘਰਸ਼ ਨੂੰ ਤੇਜ ਕਰਨ ਲਈ ਇਸ ਦੀ ਕਮਾਂਡ ਆਪਣੇ ਹੱਥ ਲੈਣ ਦਾ ਫੈਸਲਾ ਕੀਤਾ ਅਤੇ ਨਵੇਂ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਲਈ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ।| ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਕੁਲਰੀਆ ਦੇ ਗੁਰਵਿੰਦਰ ਸਿੰਘ (27) ਪੁੱਤਰ ਲੀਲਾ ਸਿੰਘ ਜੋ ਅਚਾਨਕ ਘਰ ਤੋਂ ਗਾਇਬ ਹੋ ਗਿਆ, ਜਿਸ ਦੀ ਭਾਲ ਤੋਂ ਬਾਅਦ ਮ੍ਰਿਤਕ ਦੇ ਪਿਤਾ ਲੀਲਾ ਸਿੰਘ ਵੱਲੋਂ ਅਗਵਾ ਕਰਨ ਦੀ ਸੂਚਨਾਂ ਪੁਲਸ ਨੂੰ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਸਮੇਤ ਪੰਜ ਵਿਅਕਤੀਆਂ ਖਿਲਾਫ ਧਾਰਾ 364, 148, 149 ਤਹਿਤ ਮਾਮਲਾ ਦਰਜ ਕਰ ਲਿਆ। ਇਸੇ ਦੌਰਾਨ 28 ਫਰਵਰੀ ਨੂੰ ਮ੍ਰਿਤਕ ਗੁਰਵਿੰਦਰ ਸਿੰਘ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਈ, ਜਿਸ 'ਤੇ ਪੁਲਸ ਨੇ ਧਾਰਾ 302 ਦਾ ਵਾਧਾ ਕਰਦਿਆਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਿੰਡ ਦੇ ਲੋਕਾਂ ਵੱਲੋਂ ਇਸ ਕਤਲ ਮਾਮਲੇ 'ਚ ਮ੍ਰਿਤਕ ਦੀ ਮਾਸੀ ਦੇ ਲੜਕੇ ਦੇ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ।|ਪੁਲਸ ਵਲੋਂ ਉਪਰੋਕਤ ਵਿਅਕਤੀ ਖਿਲਾਫ ਕਾਰਵਾਈ ਨਾ ਕਰਨ ਉਪਰੰਤ ਲੋਕਾਂ ਵੱਲੋਂ ਥਾਣੇ ਅੱਗੇ ਧਰਨਾ ਲਗਾ ਦਿੱਤਾ ਗਿਆ। 
ਕੀ ਕਹਿਣਾ ਹੈ ਡੀ. ਐੱਸ.ਪੀ. ਦਾ :
ਡੀ.ਐੱਸ.ਪੀ. ਰਸ਼ਪਾਲ ਸਿੰਘ ਨੇ ਦੱਸਿਆ ਕਿ 2 ਮਾਰਚ ਦੇ ਧਰਨੇ ਦੌਰਾਨ ਧਰਨਾਕਾਰੀਆਂ ਨੇ ਮੰਗ ਕੀਤੀ ਸੀ ਕਿ ਇਸ ਕਤਲ 'ਚ ਸ਼ਾਮਲ ਵਿਅਕਤੀ ਜੋ ਪੁਲਸ ਦੀ ਗ੍ਰਿਫਤ ਤੋਂ ਦੂਰ ਹਨ, ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਨੇ ਉਪਰੋਕਤ ਵਿਅਕਤੀ ਦੀ ਭੂਮਿਕਾ ਦੀ ਪੜਤਾਲ ਕੀਤੀ, ਜੋ ਇਸ ਕਤਲ 'ਚ ਸ਼ਾਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਪੰਚਾਇਤ ਦੇ 5 ਮੋਹਤਬਰ ਵਿਅਕਤੀਆਂ ਨੂੰ ਉਚ ਅਧਿਕਾਰੀਆਂ ਨੇ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ।


Related News