ਅੱਧੀ ਦਰਜਨ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ

11/18/2017 7:19:57 AM

ਰਾਜਪੁਰਾ, (ਮਸਤਾਨਾ)- ਪਿੰਡ ਗੋਪਾਲਪੁਰ ਵਿਖੇ ਕਿਸੇ ਪੁਰਾਣੀ ਰੰਜਿਸ਼ ਅਧੀਨ 20 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦੇਣ ਦੇ ਦੋਸ਼ ਹੇਠ ਥਾਣਾ ਸਿਟੀ ਪੁਲਸ ਨੇ ਅੱਧੀ ਦਰਜਨ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।  ਜਾਣਕਾਰੀ ਅਨੁਸਾਰ ਪਿੰਡ ਗੋਪਾਲਪੁਰ ਵਾਸੀ ਰਜਨੀ ਕੌਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 3 ਦਿਨ ਪਹਿਲਾਂ ਕੁਲਵੀਰ ਸਿੰਘ, ਮੰਗਾ ਸਿੰਘ, ਵਿਜੇ, ਰਵੀ ਸਣੇ ਅੱਧੀ ਦਰਜਨ ਵਿਅਕਤੀ ਉਸ ਦੇ 20 ਸਾਲਾ ਪੁੱਤਰ ਹਰਵਿੰਦਰ ਸਿੰਘ ਨੂੰ ਘਰੋਂ ਬੁਲਾ ਕੇ ਲੈ ਗਏ। ਪਿੰਡ ਪਿਲਖਣੀ ਰੋਡ 'ਤੇ ਉਸ ਨੂੰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਜ਼ਖਮੀ ਨੌਜਵਾਨ ਦੀ ਮਾਤਾ ਰਜਨੀ ਕੌਰ ਦੇ ਬਿਆਨਾਂ 'ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।