ਲੁਧਿਆਣਾ 'ਚ ਕਾਂਸਟੇਬਲ ਵੱਲੋਂ ਪ੍ਰੇਮਿਕਾ ਨੂੰ ਗੋਲੀ ਮਾਰ ਕਤਲ ਕਰਨ ਦੇ ਮਾਮਲੇ 'ਚ ਨਵਾਂ ਖ਼ੁਲਾਸਾ

Sunday, Oct 02, 2022 - 03:39 PM (IST)

ਲੁਧਿਆਣਾ 'ਚ ਕਾਂਸਟੇਬਲ ਵੱਲੋਂ ਪ੍ਰੇਮਿਕਾ ਨੂੰ ਗੋਲੀ ਮਾਰ ਕਤਲ ਕਰਨ ਦੇ ਮਾਮਲੇ 'ਚ ਨਵਾਂ ਖ਼ੁਲਾਸਾ

ਲੁਧਿਆਣਾ (ਬੇਰੀ) : ਸਥਾਨਕ ਨਿਊ ਪ੍ਰੇਮ ਨਗਰ ਇਲਾਕੇ 'ਚ ਪ੍ਰੇਮਿਕਾ ਮਨਦੀਪ ਕੌਰ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਸ਼ਨੀਵਾਰ ਨੂੰ ਡਾਕਟਰਾਂ ਦੇ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕੀਤਾ ਹੈ। ਪੋਸਟਮਾਰਟਮ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਸਿਰ 'ਚ ਗੋਲੀ ਮਾਰਨ ਤੋਂ ਪਹਿਲਾਂ ਕਾਂਸਟਬਲ ਨੇ ਕੁੜੀ ਦੀ ਕੁੱਟਮਾਰ ਕੀਤੀ ਸੀ। ਉਸ ਦੇ ਸਰੀਰ ’ਤੇ ਕਰੀਬ 7 ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਗੁਜਰਾਤ 'ਚ ਸਟੇਜ 'ਤੇ ਪਾਈ ਧੱਕ, ਗਰਬੇ ਤੇ ਭੰਗੜੇ ਨਾਲ ਮੋਹਿਆ ਲੋਕਾਂ ਦਾ ਮਨ (ਵੀਡੀਓ)

ਡਾ. ਹਿਮਾਂਸ਼ੂ ਅਤੇ ਫਾਰੈਂਸਿਕ ਮਾਹਿਰ ਡਾ. ਚਰਨਕੰਵਲ ’ਤੇ ਆਧਾਰਿਤ ਇਕ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕੀਤਾ ਹੈ। ਡਾਕਟਰਾਂ ਨੇ ਵਿਸਰਾ ਤੇ ਸਵੈਬ ਜਾਂਚ ਲਈ ਲੈਬ 'ਚ ਭੇਜ ਦਿੱਤੇ ਹਨ, ਜਦਕਿ ਪੁਲਸ ਕਮਿਸ਼ਨਰੇਟ 3 ਦਿਨ ਬੀਤਣ ਤੋਂ ਬਾਅਦ ਵੀ ਮੁਲਜ਼ਮ ਕਾਂਸਟੇਬਲ ਸੁਖਵਿੰਦਰ ਸਿੰਘ ਅਤੇ ਹੋਰਨਾਂ ਦੋਸ਼ੀਆਂ ਨੂੰ ਫੜ੍ਹ ਨਹੀਂ ਸਕੀ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ 'ਤੇ ਪੰਜਾਬ ਪੁਲਸ ਨੇ ਕੱਸੀ ਤਿਆਰੀ, DGP ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮ

ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ-8 ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਹੈ। ਤਿੰਨੋ ਮੁਲਜ਼ਮਾਂ ਵਿਚੋਂ ਕੋਈ ਵੀ ਪੁਲਸ ਦੇ ਹੱਥ ਨਹੀਂ ਲੱਗਾ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News