ਬੱਲ ਬਾਵਾ ''ਚ ਹੋਏ ਔਰਤ ਦੇ ਕਤਲ ਦੀ ਗੁੱਥੀ ਸੁਲਝੀ, ਗ੍ਰਿਫ਼ਤਾਰ ਨੌਜਵਾਨ ਨੇ ਕੀਤੇ ਖ਼ੁਲਾਸੇ

Friday, Oct 13, 2023 - 02:11 AM (IST)

ਬੱਲ ਬਾਵਾ ''ਚ ਹੋਏ ਔਰਤ ਦੇ ਕਤਲ ਦੀ ਗੁੱਥੀ ਸੁਲਝੀ, ਗ੍ਰਿਫ਼ਤਾਰ ਨੌਜਵਾਨ ਨੇ ਕੀਤੇ ਖ਼ੁਲਾਸੇ

ਅਜਨਾਲਾ (ਗੁਰਜੰਟ)- ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪੁਲਸ ਥਾਣਾ ਝੰਡੇਰ ਦੇ ਪਿੰਡ ਬੱਲ ਬਾਵਾ ਵਿਖੇ ਬੀਤੀ 28 ਸਤੰਬਰ ਨੂੰ ਇਕ ਔਰਤ ਦਾ ਭੇਦਭਰੀ ਹਾਲਤ 'ਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਮਾਮਲੇ ਤੇ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਨਾਮਜਦ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਅਤੇ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਐਕਸ਼ਨ ਦੀ ਤਿਆਰੀ, ਰਾਜਪਾਲ ਨੇ ਦੱਸੀ ਸਾਰੀ ਯੋਜਨਾਬੰਦੀ

ਇਸ ਮਾਮਲੇ ਸਬੰਧੀ ਸਬ ਡਵੀਜ਼ਨ ਅਜਨਾਲਾ ਦੇ ਡੀ.ਐੱਸ.ਪੀ. ਰਿਪੂਤਾਪਨ ਸਿੰਘ ਸੰਧੂ ਨੇ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਬੀਤੀ 28 ਸਤੰਬਰ ਨੂੰ ਪਿੰਡ ਬੱਲ ਬਾਵਾ ਵਿਖੇ ਰਾਜਵੰਤ ਕੌਰ ਨਾ ਦੀ ਔਰਤ ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਵੱਲੋਂ ਤਕਨੀਕੀ ਸਹਾਇਤਾ ਤੇ ਹਿਊਮਨ ਇੰਟੈਲੀਜੇਂਸੀ ਦੀ ਮਦਦ ਨਾਲ ਦੋ ਵਿਅਕਤੀ ਜੁਗਰਾਜ ਸਿੰਘ ਉਰਫ ਕਾਕਾ ਪੁੱਤਰ ਹਰਜੀਤ ਸਿੰਘ ਵਾਸੀ ਬੱਲ ਬਾਵਾ ਅਤੇ ਜਗਪ੍ਰੀਤ ਸਿੰਘ ਉਰਫ਼ ਬਾਜਾ ਪੁੱਤਰ ਦਾਰਾ ਸਿੰਘ ਵਾਸੀ ਘਣੀਕੇ ਕੇ ਜ਼ਿਲ੍ਹਾ ਗੁਰਦਾਸਪੁਰ ਨੂੰ ਨਾਮਜ਼ਦ ਕੀਤਾ। 

ਇਹ ਖ਼ਬਰ ਵੀ ਪੜ੍ਹੋ - 'ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ', ਸਕੂਲ ਦੇ ਹਾਲਾਤ ਵੇਖ ਭੜਕੇ ਸਿੱਖਿਆ ਮੰਤਰੀ

ਮੁਲਜ਼ਮ ਜੁਗਰਾਜ ਸਿੰਘ ਉਰਫ ਕਾਕਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੀਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਵਾਂ ਵਿਅਕਤੀ ਵਾਰਦਾਤ ਨੂੰ ਇੰਜਾਮ ਦੇਣ ਤੋਂ ਬਾਅਦ ਮ੍ਰਿਤਕ ਰਾਜਵੰਤ ਕੌਰ ਦੀਆਂ ਵਾਲੀਆਂ, ਇਕ ਮੋਬਾਈਲ ਫੋਨ ਤੇ 10 ਹਾਜ਼ਰ ਦੀ ਨਗਦੀ ਤੋਂ ਇਲਾਵਾ ਇਕ ਸਪਲੈਂਡਰ ਮੋਟਰਸਾਈਕਲ ਲੈ ਕੇ ਗਏ ਸੀ, ਜਿਸ ਪਾਸੋਂ ਉਹ ਮੋਬਾਈਲ ਫੋਨ ਵੀ ਬਰਾਮਦ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜੁਗਰਾਜ ਸਿੰਘ ਕਾਕਾ ਦਾ ਮਾਨਯੋਗ ਅਦਾਲਤ ਪਾਸੋ ਪੁਲਸ ਰਿਮਾਂਡ ਲੈ ਕੇ ਬਾਕੀ ਸਾਮਾਨ ਸਬੰਧੀ ਵੀ ਜਾਂਚ ਕੀਤੀ ਜਾਵੇਗੀ ਅਤੇ ਦੂਸਰੇ ਦੋਸ਼ੀ ਜਗਪ੍ਰੀਤ ਸਿੰਘ ਬਾਜਾ ਨੂੰ ਵੀ ਜਲਦ ਫੜ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News