ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦੇ ਕਤਲਕਾਂਡ ਦੀ ਗੁੱਥੀ ਸੁਲਝੀ, ਪੁਲਸ ਨੇ 24 ਘੰਟਿਆਂ 'ਚ ਕਾਬੂ ਕੀਤੇ ਮੁਲਜ਼ਮ
Saturday, Jul 20, 2024 - 12:57 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ): ਪੰਜਾਬ ਪੁਲਸ ਨੇ 24 ਘੰਟਿਾਂ ਵਿਚ ਹੀ ਪਿੰਡ ਪਾਕਾ ਵਿਚ ਪਿਓ-ਪੁੱਤਰ ਦੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਨਾਮਜ਼ਦ 4 ਲੋਕਾਂ ਵਿਚੋਂ 3 ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਫਾਇਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ ਸਕੂਲ ਬੱਸ ਦੇ ਡਰਾਈਵਰ ਦੀ ਨਿਕਲੀ ਜਾਨ, 2 ਬੱਚੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
ਦੱਸ ਦਈਏ ਕਿ ਬੀਤੇ ਦਿਨੀਂ ਫਾਜ਼ਿਲਕਾ ਦੇ ਪਿੰਡ ਪਾਕਾ ਵਿਚ ਖੇਤਾਂ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਸੀ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਤਕਰੀਬਨ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ। ਇਸ ਜ਼ਮੀਨ 'ਤੇ ਪਹਿਲਾਂ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਵਿਅਕਤੀ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਮੁਲਜ਼ਮਾਂ ਤੋਂ ਬਾਅਦ ਠੇਕੇ ਲਈ ਖੇਤਾਂ ਵਿਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ 'ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲ਼ੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲ਼ੀਆਂ ਮਾਰ ਦਿੱਤੀਆਂ। ਕਾਰਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਇਸ ਤੋਂ ਪਹਿਲਾਂ ਇਸ ਜ਼ਮੀਨ ਨੂੰ ਠੇਕੇ 'ਤੇ ਲੈ ਕੇ ਖੇਤੀ ਕਰਦੇ ਸਨ, ਪਰ ਹੁਣ ਪਿਛਲੇ 2 ਸਾਲਾਂ ਤੋਂ ਉਸ ਦਾ ਭਰਾ ਅਵਤਾਰ ਸਿੰਘ ਖੇਤੀ ਕਰਦਾ ਆ ਰਿਹਾ ਸੀ ਤੇ ਇਸੇ ਰੰਜਿਸ਼ ਦੇ ਚਲਦਿਆਂ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਲੋਕਾਂ ਲਈ ਅਲਟੀਮੇਟਮ! 5 ਦਿਨ ਦੇ ਅੰਦਰ-ਅੰਦਰ ਹਰ ਕਿਸੇ ਨੂੰ ਕਰਨਾ ਪਵੇਗਾ ਇਹ ਕੰਮ
ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਜੰਮਿਆ ਸੀ ਪੁੱਤ
ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ 2 ਪੁੱਤਰ ਹਨ, ਜਿਨ੍ਹਾਂ ਵਿਚੋਂ ਇਕ ਹਰਮੀਤ ਸਿੰਘ ਦੀ ਉਸ ਦੇ ਨਾਲ ਹੀ ਹੱਤਿਆ ਕਰ ਦਿੱਤੀ ਗਈ। ਦੂਜਾ ਪੁੱਤਰ ਦਿਵਿਆਂਗ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਇਕ ਧੀ ਤੋਂ ਬਾਅਦ ਇਕ ਮੁੰਡੇ ਦਾ ਜਨਮ ਹੋਇਆ ਸੀ। ਅਵਤਾਰ ਸਿੰਘ ਅਤੇ ਹਰਮੀਤ ਸਿੰਘ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8