ਇਸ਼ਕ ''ਚ ਅੰਨ੍ਹੀ ਨੂੰਹ ਨੇ ਆਸ਼ਿਕ ਨਾਲ ਰਲ਼ ਕੇ ਕੀਤਾ ਸਹੁਰੇ ਦਾ ਕਤਲ, ਹੈਰਾਨ ਕਰੇਗਾ ਪੂਰਾ ਮਾਮਲਾ
Tuesday, Jul 23, 2024 - 04:12 PM (IST)

ਮਾਨਸਾ (ਪਰਮਦੀਪ ਰਾਣਾ): ਮਾਨਸਾ ਪੁਲਸ ਨੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ। ਦਰਅਸਲ, ਮ੍ਰਿਤਕ ਵਿਅਕਤੀ ਦੀ ਨੂੰਹ ਨੇ ਹੀ ਆਪਣੇ ਆਸ਼ਿਕ ਨਾਲ ਰਲ਼ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ। ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮਾਂ ਨਾਲ ਕੰਮ ਕਰਦੇ ਵਿਅਕਤੀ ਨੇ 13 ਸਾਲਾ ਬੱਚੀ ਨਾਲ ਮਿਟਾਈ ਹਵਸ! ਕੀਤਾ ਹੈਵਾਨਾਂ ਜਿਹਾ ਸਲੂਕ
ਇਸ ਸਬੰਧੀ ਐੱਸ.ਪੀ.ਡੀ. ਮਨਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਾਭ ਸਿੰਘ LIC ਜਗਰਾਓਂ ‘ਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ ਤੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਉਸ ਦਾ ਬੀਤੇ ਦਿਨੀਂ ਜਨਮਦਿਨ ਵੀ ਸੀ। ਮ੍ਰਿਤਕ ਲਾਭ ਸਿੰਘ ਦੀ ਨੂੰਹ ਅਮਨਦੀਪ ਕੌਰ ਦੇ ਪਿੰਡ ਦੇ ਹੀ ਰਹਿਣ ਵਾਲੇ ਮਨਦੀਪ ਸਿੰਘ ਨਾਲ 4 ਸਾਲ ਤੋਂ ਪ੍ਰੇਮ ਸਬੰਧ ਸਨ। ਅਮਨਦੀਪ ਨੂੰ ਲਗਦਾ ਸੀ ਕਿ ਸੇਵਾਮੁਕਤ ਹੋਣ 'ਤੇ ਉਸ ਦਾ ਸਹੁਰਾ ਉਨ੍ਹਾਂ ਦੇ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣ ਸਕਦਾ ਹੈ। ਇਸ ਲਈ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਖ਼ਬਰ ਵੀ ਪੜ੍ਹੋ - 7.75 ਲੱਖ ਤਕ ਇਨਕਮ ਟੈਕਸ ਫ਼ਰੀ, ਜਾਣੋ ਬਜਟ 'ਚ ਹੋਰ ਕੀ-ਕੀ ਮਿਲੀ ਰਾਹਤ
ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8