ਵਿਅਕਤੀ ਦਾ ਕਤਲ ਕਰਕੇ RCF ਨੇੜੇ ਸੁੱਟੀ ਸੀ ਲਾਸ਼, ਪੁਲਸ ਨੇ ਦੋ ਮੁਲਜ਼ਮ ਕੀਤੇ ਕਾਬੂ

11/07/2020 6:22:39 PM

ਸੁਲਤਾਨਪੁਰ ਲੋਧੀ (ਧੀਰ)— ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਕਰੀਬ 10 ਦਿਨ ਪਹਿਲਾਂ ਪਿੰਡ ਢੁਡਿਆਂਵਾਲ ਦੇ ਵਸਨੀਕ 35 ਸਾਲਾ ਗੁਰਦੀਪ ਸਿੰਘ ਨਾਮਕ ਵਿਅਕਤੀ ਦੇ ਕਤਲ ਦੇ ਮਾਮਲੇ 'ਚ ਲੋੜੀਂਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ: ਯੂਕੋ ਬੈਂਕ ਡਕੈਤੀ ਦੇ ਮਾਮਲੇ 'ਚ ਪੁਲਸ ਵੱਲੋਂ ਮੁੱਖ ਮੁਲਜ਼ਮ ਸਾਥੀ ਸਣੇ ਦਿੱਲੀ ਤੋਂ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਮਾਮਲੇ 'ਚ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਉਹ ਏ. ਐੱਸ. ਆਈ. ਗੁਰਦੀਪ ਸਿੰਘ ਅਤੇ ਪੁਲਸ ਪਾਰਟੀ ਆਰ. ਸੀ. ਐੱਫ. ਦੇ ਗੇਟ ਨੰਬਰ ਤਿੰਨ 'ਤੇ ਗਸ਼ਤ ਕਰ ਰਹੇ ਸਨ ਕਿ ਮਰਹੂਮ ਗੁਰਮੇਲ ਸਿੰਘ ਦੀ ਪਤਨੀ ਕਮਲਜੀਤ ਕੌਰ ਨਿਵਾਸੀ ਢੁਡਿਆਂਵਾਲ ਨੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦਾ ਪਤੀ ਗੁਰਮੇਲ ਸਿੰਘ, ਜੋ ਕਿ ਆਰ. ਸੀ. ਐੱਫ. ਦੇ ਸਾਹਮਣੇ ਟਰੱਕਾਂ ਦੇ ਡਰਾਈਵਰਾਂ ਨਾਲ ਕੰਮ ਕਰਦਾ ਸੀ, ਨੂੰ 26 ਅਕਤੂਬਰ ਨੂੰ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਗੁਰਪ੍ਰਤਾਪ ਸਿੰਘ ਪੁੱਤਰ ਦਲਜੀਤ ਸਿੰਘ ਨਿਵਾਸੀ ਜਮਨਤਪੁਰ ਥਾਣਾ ਝਬਾਲ ਜ਼ਿਲਾ ਤਰਨਤਾਰਨ ਨੇ ਉਸ ਦੇ ਪਤੀ ਗੁਰਮੇਲ ਸਿੰਘ ਦੀ ਉਸ ਦੇ ਸਿਰ 'ਤੇ ਸੱਟ ਮਾਰ ਕਰਕੇ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ਦੇ ਬਾਹਰ ਸਾਬਕਾ ਪੰਚਾਇਤ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਵਾਲੇ ਚੜ੍ਹੇ ਪੁਲਸ ਅੜਿੱਕੇ

ਸਬੂਤ ਮਿਟਾਉਣ ਲਈ ਉਸ ਦੀ ਲਾਸ਼ ਨੂੰ ਰੇਲ ਕੋਚ ਫੈਕਟਰੀ ਦੇ ਸਾਹਮਣੇ ਸੁੱਟ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਜਿਸ ਮਗਰੋਂ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ 'ਤੇ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 302, 201 ਅਤੇ 34 ਦੇ ਅਧੀਨ ਉਕਤ ਦੋਵਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: ਢਾਬੇ 'ਚ ਮਜ਼ਦੂਰ ਦੀ ਲਾਸ਼ ਲਟਕਦੀ ਵੇਖ ਲੋਕਾਂ ਦੇ ਉੱਡੇ ਹੋਸ਼, ਡੇਢ ਮਹੀਨਾ ਪਹਿਲਾਂ ਹੀ ਛੱਡਿਆ ਸੀ ਕੰਮ

ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲੇ 'ਚ ਲੋੜੀਂਦੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਲਿਆ ਗਿਆ ਹੈ ਅਤੇ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੋਸ਼ੀਆਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੇ ਬਿਆਨ 'ਤੇ 27 ਅਕਤੂਬਰ 2020 ਨੂੰ ਧਾਰਾ 174 ਦੀ ਕਾਰਵਾਈ ਦੇ ਬਾਅਦ ਏ. ਐੱਸ. ਆਈ. ਬਲਬੀਰ ਸਿੰਘ ਵੱਲੋਂ ਮ੍ਰਿਤਕ ਗੁਰਮੇਲ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅਨੁਸਾਰ ਮੌਤ ਦਾ ਕਾਰਨ ਸਿਰ 'ਤੇ ਲੱਗੀ ਸੱਟ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ: ਪਤੀ ਦੀ ਲੰਬੀ ਉਮਰ ਲਈ ਰੱਖਿਆ ਕਰਵਾ ਚੌਥ, ਤਸਵੀਰਾਂ ਸਾਂਝੀਆਂ ਕਰਨ ਦੇ ਬਾਅਦ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ

shivani attri

This news is Content Editor shivani attri