ਫ਼ਰੀਦਕੋਟ ਤੋਂ ਵੱਡੀ ਖ਼ਬਰ: ਸੌਂ ਰਹੇ ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਲ

Saturday, Apr 17, 2021 - 12:42 PM (IST)

ਫ਼ਰੀਦਕੋਟ ਤੋਂ ਵੱਡੀ ਖ਼ਬਰ: ਸੌਂ ਰਹੇ ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਲ

ਫਰੀਦਕੋਟ (ਜਗਤਾਰ, ਸਾਦਿਕ): ਇੱਥੋਂ ਥੋੜ੍ਹੀ ਦੂਰ ਸਾਦਿਕ ਨੇੜੇ ਪਿੰਡ ਦੀਪ ਸਿੰਘਵਾਲਾ ਵਿਖੇ ਬੀਤੀ ਰਾਤ ਇਕ 60 ਸਾਲਾ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਨ ਤੋਂ ਬਾਅਦ ਸਿਰ ਨਾਲ ਲੈ ਕੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਉਰਫ ਬਾਲਾ ਪੁੱਤਰ ਬੋਹੜ ਸਿੰਘ ਜੱਟ ਸਿੱਖ ਆਪਣੇ ਘਰ ਦੇ ਅੰਦਰ ਸੁੱਤਾ ਹੋਇਆ ਸੀ ਜਦ ਸਵੇਰੇ ਉਸ ਦਾ ਪੁੱਤਰ ਪਿੱਪਲ ਸਿੰਘ  ਬਾਹਰ ਵਿਹੜੇ ਵਿੱਚ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਪਿਤਾ ਦਾ ਕਤਲ ਕਰਕੇ ਲਾਸ਼ ਦਾ ਸਿਰ ਕੱਟਿਆ ਹੋਇਆ ਹੈ।

ਇਹ ਵੀ ਪੜ੍ਹੋ: 100 ਰੁਪਏ ਨੇ ਬਦਲੀ ਦਿਹਾੜੀਦਾਰ ਦੀ ਜ਼ਿੰਦਗੀ, ਰਾਤੋ-ਰਾਤ ਬਣਿਆ ਕਰੋੜਪਤੀ

ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਸ.ਪੀ. ਫਰੀਦਕੋਟ ਸਵਰਨਜੀਤ ਸਿੰਘ, ਸਤਵਿੰਦਰ ਸਿੰਘ ਧਾਲੀਵਾਲ ਡੀ.ਐੱਸ.ਪੀ., ਜਸਤਿੰਦਰ ਸਿੰਘ ਧਾਲੀਵਾਲ ਡੀ.ਐੱਸ.ਪੀ., ਡਾ ਬਾਲ ਕ੍ਰਿਸ਼ਨ ਸਿੰਗਲਾ ਐੱਸ.ਪੀ. ਮੌਕੇ ’ਤੇ ਪੁੱਜੇ ਤੇ ਪੜਤਾਲ ਸ਼ੁਰੂ ਕਰ ਦਿੱਤੀ।ਮੌਕਾ ਦੇਖਣ ਤੇ ਪਤਾ ਲੱਗਿਆ ਕਿ ਲਾਸ਼ ਦਾ ਸਿਰ ਵੱਢਿਆ ਹੋਇਆ ਸੀ ਉੱਪਰ ਇੱਕ ਰੱਸਾ ਲਟਕ ਲਿਆ ਸੀ, ਪੱਗ ਕੋਲ ਪਈ ਸੀ ਤੇ ਮ੍ਰਿਤਕ ਦੇ ਪੈਰਾਂ ਵਿੱਚ ਜੁੱਤੀ ਵੀ ਪਾਈ ਹੋਈ ਸੀ।ਪੁਲਸ ਵੱਲੋਂ  ਮਾਮਲੇ ਦੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਰੱਖਿਆ ਕੁੱਤਾ ਵੀ ਨੀਮ ਬੇਹੋਸ਼ੀ ਦੀ ਹਾਲਤ ਵਿੱਚ ਸੀ। ਪੁਲਸ ਦਾ ਕੁੱਤਾ ਸੁਕੈਡ ਵੀ ਮੌਕੇ ਤੇ ਬੁਲਾਇਆ ਗਿਆ।

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, ਪ੍ਰੇਮੀ ਨੇ ਲਿਆ 7ਲੱਖ ਦਾ ਕਰਜ਼ਾ ਪਰ ਨਹੀਂ ਮਿਲੀ 'ਜ਼ਿੰਦਗੀ'


author

Shyna

Content Editor

Related News