ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Thursday, Aug 06, 2020 - 06:12 PM (IST)

ਮਾਤਮ ''ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਦੇ 'ਚ ਬੀਤੀ ਰਾਤ ਕੁਝ ਲੋਕਾਂ ਵਲੋਂ ਇਕ ਨੌਜਵਾਨ ਦੇ ਘਰ 'ਚ ਵੜ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਘਰ ਦੀ ਛੱਤ 'ਤੇ ਸੋ ਰਿਹਾ ਸੀ ਕਿ ਕੁਝ ਅਣਜਾਣ ਲੋਕ ਰਾਤ ਨੂੰ ਛੱਤ 'ਤੇ ਚੜ੍ਹ ਗਏ ਅਤੇ ਉਨ੍ਹਾਂ ਨੇ ਨੌਜਵਾਨ ਵਿਕਰਮ ਦੇ ਸਿਰ 'ਤੇ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਮ੍ਰਿਤਕ ਮੁੰਡੇ ਦੀ ਭੈਣ ਤੇ ਜੀਜੇ ਨੇ ਦੱਸਿਆ ਕਿ 7 ਦਿਨ ਬਾਅਦ ਵਿਕਰਮ ਦਾ ਵਿਆਹ ਸੀ ਅਤੇ ਉਹ ਉਸ ਦੇ ਘਰ ਆਏ ਹੋਏ ਸਨ ਕਿ ਰਾਤ ਕਰੀਬ 2 ਵਜੇ ਕੁਝ ਅਣਜਾਣ ਲੋਕ ਛੱਤ 'ਤੇ ਆਏ ਅਤੇ ਵਿਕਰਮ ਨੂੰ ਗੋਲੀ ਮਾਰ ਕੇ ਭੱਜ ਗਏ। ਪਰਿਵਾਰ ਨੇ ਮੰਗ ਕੀਤੀ ਹੈ ਕਿ ਵਿਕਰਮ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਸੂਚਨਾ ਮਿਲਣ ਦੇ ਬਾਅਦ ਪੁਲਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਤੇ ਪੁਲਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ:  ਕੀ ਕੈਪਟਨ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਸੱਤਾ ਤੋਂ ਕਰੇਗਾ ਲਾਂਭੇ ਜਾਂ ਫਿਰ...?


author

Shyna

Content Editor

Related News