52 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਤੂੜੀ 'ਚ ਦੱਬੀ ਲਾਸ਼

Tuesday, Jan 19, 2021 - 10:49 AM (IST)

52 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਤੂੜੀ 'ਚ ਦੱਬੀ ਲਾਸ਼

ਗੁਰੂਹਰਸਹਾਏ (ਆਵਲਾ, ਮਨਜੀਤ): ਸ਼ਹਿਰ ਦੇ ਸ੍ਰੀ ਬੇਰ ਸਾਹਿਬ ਗੁਰੂਦੁਆਰਾ ਦੇ ਨਾਲ ਜਾਂਦੀ ਬਾਈਪਾਸ ਤੇ ਇਕ 52 ਸਾਲਾ ਵਿਅਕਤੀ ਦੇ ਕਤਲ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਦੇ ਰਿਸ਼ਤੇਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਮਲੂਕ ਸਿੰਘ ਪੁੱਤਰ ਗੋਪਾਲ ਸਿੰਘ ਜੋ ਕਿ ਆਪਣੇ ਘਰ ਤੋਂ ਰੋਟੀ ਖਾ ਕੇ ਆਪਣੀ ਮੱਝਾਂ ਦੀ ਹਵੇਲੀ ’ਚ ਮੱਝਾਂ ਨੂੰ ਪੱਠੇ ਪਾਉਣ ਦੇ ਲਈ ਆਇਆ ਤਾਂ ਉੱਥੇ ਪਹਿਲਾਂ ਤੋਂ ਹੀ ਬੈਠੇ ਕਈ ਅਣਪਛਾਤੇ ਵਿਅਕਤੀਆਂ ਵਲੋਂ ਇਸ ਵਿਅਕਤੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ

PunjabKesari

ਉਸ ਨੂੰ ਉੱਥੇ ਪਈ ਤੂੜੀ ’ਚ ਨੱਪ ਕੇ ਅਤੇ ਉਸ ਦਾ ਮੋਟਰਸਾਈਕਲ ਅਤੇ ਇੱਕ ਮੱਝ ਲੈ ਕੇ ਉੱਥੋਂ ਫ਼ਰਾਰ ਹੋ ਗਏ। ਇਸ ਵਾਰਦਾਤ ਦਾ ਪਤਾ ਚੱਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੇ ਥਾਣਾ ਮੁੱਖੀ ਜਸਵਰਿੰਦਰ ਸਿੰਘ ਅਤੇ ਪੁਲਸ ਪਾਰਟੀ ਵਲੋਂ ਨਾਲ ਹੀ ਬਣੀ ਦਰਗਾਹ ਕੋਲੋ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਅਤੇ ਪੁਲਸ ਵਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਰੋਜ਼ੀ-ਰੋਟੀ ਦੀ ਭਾਲ ’ਚ ਕੁਵੈਤ ਗਏ ਜੋਗਿੰਦਰ ਸਿੰਘ ਦੀ ਦੁਖਦਾਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News