ਵਿਦੇਸ਼ੋਂ ਆ ਕੇ ਵੀ ਨਾ ਮੁੱਕੀ ਦੌਲਤ ਦੀ ਲਾਲਸਾ, ਮਾਪਿਆਂ ਨਾਲ ਮਿਲ ਮਾਰ ਮੁਕਾਈ ਪਤਨੀ

Sunday, Dec 20, 2020 - 08:57 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਦਾਜ ਲਈ ਸਹੁਰੇ ਪਰਿਵਾਰ ਨੇ ਇਕ ਜਨਾਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਿ੍ਰਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪਤੀ, ਸੱਸ, ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਸਿਮਰਜੀਤ ਕੌਰ ਵਾਸੀ ਲੁਧਿਆਣਾ ਦਾ ਵਿਆਹ ਲਗਭਗ ਛੇ ਸਾਲ ਪਹਿਲਾਂ ਚਰਨਪਾਲ ਸਿੰਘ ਵਿੱਕੀ ਵਾਸੀ ਸੇਖਾਂ ਰੋਡ ਬਰਨਾਲਾ ਨਾਲ ਹੋਇਆ ਸੀ। ਉਸਦੇ ਦੋ ਬੱਚੇ ਵੀ ਸਨ। ਉਸਦਾ ਪਤੀ ਸਿੰਘਾਪੁਰ ਗਿਆ ਹੋਇਆ ਸੀ ਜੋ ਕਿ ਤਿੰਨ ਮਹੀਨੇ ਪਹਿਲਾਂ ਹੀ ਵਾਪਸ ਆਇਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ

ਭਾਰਤ ਆਉਣ ਮਗਰੋਂ ਉਸਨੇ ਸਿਮਰਜੀਤ ਕੌਰ ਨੂੰ ਦਾਜ ਲਿਆਉਣ ਲਈ ਫਿਰ ਤੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਮੈਂ ਉਨ੍ਹਾਂ ਨੂੰ ਸਮਝਾ ਕੇ ਚਲਾ ਗਿਆ ਪਰ ਬੀਤੇ ਦਿਨੀਂ ਉਸਦੇ ਪਤੀ ਅਤੇ ਸੱਸ ਸਹੁਰੇ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਉਸਦਾ ਕਤਲ ਕਰ ਦਿੱਤਾ ਅਤੇ ਉਸਦਾ ਸਸਕਾਰ ਕਰਨ ਦੀ ਤਿਆਰੀ ਕਰ ਲਈ। ਜੋ ਇਸ ਸਬੰਧੀ ਮੈਨੂੰ ਪਤਾ ਲੱਗਾ ਤਾਂ ਮੈਂ 112 ਨੰਬਰ ’ਤੇ ਕਾਲ ਕੀਤੀ ਅਤੇ ਮੈਂ ਆਪਣੇ ਰਿਸ਼ਤੇਦਾਰਾਂ ਨਾਲ ਮੌਕੇ ’ਤੇ ਪੁੱਜਿਆ ਤਾਂ ਮੇਰੀ ਬੇਟੀ ਦੀ ਲਾਸ਼ ਮੰਜੇ ’ਤੇ ਪਈ ਸੀ। ਮੁਦਈ ਦੇ ਬਿਆਨਾਂ ਦੇ ਆਧਾਰ ’ਤੇ ਉਸਦੇ ਪਤੀ ਚਰਨਪਾਲ ਸਿੰਘ, ਸਹੁਰਾ ਦਰਸ਼ਨ ਸਿੰਘ ਅਤੇ ਜਸਵੀਰ ਕੌਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ, ਅਮਰੀਕਾ ’ਚ ਧੱਕ ਪਾ ਚੁੱਕੇ ਉੱਘੇ ਕਬੱਡੀ ਖਿਡਾਰੀ ਮਾਣਕ ਜੋਧਾਂ ਦੀ ਹਾਦਸੇ ’ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News