ਸਾਰੀ ਰਾਤ ਪੁੱਤ ਦੀ ਭਾਲ ਕਰਦਾ ਰਿਹਾ ਪਰਿਵਾਰ, ਅਗਲੇ ਦਿਨ ਨੈਸ਼ਨਲ ਹਾਈਵੇਅ ਨੇੜਿਓਂ ਮਿਲੀ ਲਾਸ਼

Wednesday, Jun 11, 2025 - 12:40 PM (IST)

ਸਾਰੀ ਰਾਤ ਪੁੱਤ ਦੀ ਭਾਲ ਕਰਦਾ ਰਿਹਾ ਪਰਿਵਾਰ, ਅਗਲੇ ਦਿਨ ਨੈਸ਼ਨਲ ਹਾਈਵੇਅ ਨੇੜਿਓਂ ਮਿਲੀ ਲਾਸ਼

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਪਿੰਡ ਧਨੌਲਾ ਖੁਰਦ ਨਾਲ ਸਬੰਧਤ ਇਕ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲਣ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (20) ਪੁੱਤਰ ਸਤਪਾਲ ਸਿੰਘ ਵਜੋਂ ਹੋਈ ਹੈ। ਲਾਸ਼ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ਦੇ ਕੰਢੇ ਮਿਲੀ, ਜਿਸ ਮਗਰੋਂ ਲੋਕਾਂ ਨੇ ਭਾਰੀ ਗਿਣਤੀ ’ਚ ਇਕੱਠ ਹੋ ਕੇ ਇਨਸਾਫ ਦੀ ਮੰਗ ਕੀਤੀ।

ਬਲਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਸੁਖਪਾਲ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ ਅਤੇ ਪ੍ਰਦੀਪ ਸਿੰਘ ਨੇ ਰੋਂਦੇ ਹੋਏ ਦੱਸਿਆ ਕਿ ਉਹ ਇਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਮ੍ਰਿਤਕ ਘਰ ਦਾ ਇਕਲੌਤਾ ਕਮਾਊ ਪੁੱਤਰ ਸੀ, ਜੋ ਇਕ ਪਾਈਪਾਂ ਦੀ ਫੈਕਟਰੀ ’ਚ ਕੰਮ ਕਰਦਾ ਸੀ ਅਤੇ ਨਾਲ-ਨਾਲ ਬਰਨਾਲਾ ਦੇ ਕਾਲਜ ’ਚ ਬੀ. ਏ. ਦੀ ਪੜ੍ਹਾਈ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੱਗਭਗ ਇਕ ਮਹੀਨਾ ਪਹਿਲਾਂ ਕੁਝ ਨੌਜਵਾਨਾਂ ਵੱਲੋਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਉਨ੍ਹਾਂ ਦੱਸਿਆ ਕਿ ਇਹੀ ਨੌਜਵਾਨ ਉਸ ਦੇ ਪੁੱਤ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੇ ਸਨ ਅਤੇ ਮਾਮਲੇ ’ਚ ਪੁਲਸ ਵੱਲੋਂ ਸਮੇਂ ਸਿਰ ਕੋਈ ਕਾਰਵਾਈ ਨਾ ਹੋਣ ਕਰ ਕੇ ਹੀ ਅੱਜ ਇਹ ਦਿਨ ਦੇਖਣਾ ਪਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬਲਜਿੰਦਰ ਸਿੰਘ ਪਿਛਲੀ ਰਾਤ ਤੋਂ ਲਾਪਤਾ ਸੀ ਅਤੇ ਦੁਪਹਿਰ 4 ਵਜੇ ਪੁਲਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਉਸ ਦੀ ਮੌਤ ਹੋ ਚੁੱਕੀ ਹੈ।

ਮਾਮਲੇ ਸਬੰਧੀ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਨੌਲਾ ਖੁਰਦ ਦੇ ਨੌਜਵਾਨ ਬਲਜਿੰਦਰ ਸਿੰਘ ਗਾਂਧੀ ਦੀ ਲਾਸ਼ ਗਾਂਧੀ ਦੀ ਖੇਤਾਂ ਕੋਲੋਂ ਮਿਲੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਪਿਛਲੇ ਸਮੇਂ ’ਚ ਲੜਾਈ-ਝਗੜੇ ’ਚ ਸ਼ਾਮਲ ਰਿਹਾ ਹੈ ਅਤੇ ਇਕ ਵਾਰੀ ਪੁਲਸ ਚੌਕੀ ਹੰਡਿਆਇਆ ’ਚ ਵੀ ਗੁਰਪ੍ਰੀਤ ਸਿੰਘ ਵੱਲੋਂ ਉਸ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ, ਜਿਸ ’ਚ ਫਿਰ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

ਡੀ. ਐੱਸ. ਪੀ. ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਬਰਨਾਲਾ ਸਿਟੀ ਪੁਲਸ ਟੂ ਵੱਲੋਂ ਕਾਰਵਾਈ ਕੀਤੀ ਗਈ ਪਰ ਮ੍ਰਿਤਕ ਦੇ ਖਿਲਾਫ ਕੋਈ ਵੀ ਐੱਫ.ਆਈ. ਆਰ. ਦਰਜ ਨਹੀਂ ਹੋਈ ਸੀ ਅਤੇ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਅਤੇ ਸਬੂਤਾਂ ਦੇ ਆਧਾਰ ’ਤੇ ਡੂੰਘਾਈ ਨਾਲ ਜਾਂਚਕੀਤੀ ਜਾਵੇਗੀ ਅਤੇ ਜੇਕਰ ਕਿਸੇ ਦੀ ਭੂਮਿਕਾ ਮਿਲੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਪੁਲਸ ’ਤੇ ਵੀ ਕਾਰਵਾਈ ਕੀਤੀ ਜਾਵੇ ਜੋ ਅਣਸੁਣੀ ਕਰ ਰਹੀ ਸੀ। ਮੌਕੇ ’ਤੇ ਪਹੁੰਚੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਵੀ ਪਰਿਵਾਰ ਦੇ ਹਮਦਰਦ ਹੋ ਕੇ ਪੁਲਸ ਤੋਂ ਨਿਆਂ ਦੀ ਮੰਗ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News