Breaking News: ਚਿੱਟੇ ਦੇ ਪੈਸਿਆਂ ਪਿੱਛੇ ਹੋਈ ਲੜਾਈ 'ਚ ਚੱਲੀਆਂ ਗੋਲ਼ੀਆਂ, ਨੌਜਵਾਨ ਨੇ ਮੌਕੇ 'ਤੇ ਤੋੜਿਆ ਦਮ

Friday, Nov 03, 2023 - 05:05 AM (IST)

ਬਠਿੰਡਾ (ਵਿਜੇ): ਸ਼ਹਿਰ 'ਚ ਵੀਰਵਾਰ ਦੇਰ ਸ਼ਾਮ ਮਾਲ ਰੋਡ 'ਤੇ ਸਥਿਤ ਬਾਹੀਆ ਫੋਰਟ ਹੋਟਲ ਨੇੜੇ ਗਲੀ 'ਚ ਕੁਝ ਨੌਜਵਾਨਾਂ ਨੇ ਦੋ ਨੌਜਵਾਨਾਂ ਦੀ ਛਾਤੀ 'ਚ ਸਿੱਧੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੋਲ਼ੀਆਂ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਿੰਡ ਰਾਜਗੜ੍ਹ ਅਤੇ ਸ਼ਿਵਮ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਏਮਜ਼ ਹਸਪਤਾਲ ਲਈ ਰੈਫਰ ਕਰ ਦਿੱਤਾ। ਘਟਨਾ ਦਾ ਮੁੱਖ ਕਾਰਨ ਚਿੱਟੇ ਦੇ ਪੈਸਿਆਂ ਨੂੰ ਲੈ ਕੇ ਹੋਇਆ ਵਿਵਾਦ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ 'ਚ ਘਿਰਿਆ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ

ਇਕ ਹਫ਼ਤੇ ਵਿਚ ਇਹ ਦੂਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ ਬੀਤੇ ਸ਼ਨੀਵਾਰ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ 'ਤੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਵੀਰਵਾਰ ਰਾਤ ਕਰੀਬ 9 ਵਜੇ ਬਾਹੀਆ ਫੋਰਟ ਹੋਟਲ ਦੀ ਗਲੀ 'ਚ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਉਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਉਪਰੋਕਤ ਗੋਲੀਆਂ ਲੱਗਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ ਤਾਂ ਉਨ੍ਹਾਂ ਤੁਰੰਤ ਐਂਬੂਲੈਂਸ ਬੁਲਾ ਕੇ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਐਮਰਜੈਂਸੀ 'ਚ ਤਾਇਨਾਤ ਡਾਕਟਰਾਂ ਨੇ ਦੋਵੇਂ ਜ਼ਖਮੀ ਰੇਸ਼ਮ ਸਿੰਘ ਅਤੇ ਸ਼ਿਵਮ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹੋਟਲ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ। 

ਇਹ ਖ਼ਬਰ ਵੀ ਪੜ੍ਹੋ - ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਹਰਾਇਆ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮੌਕੇ ’ਤੇ ਪੁੱਜੀ ਅਤੇ ਮੁੱਢਲੀ ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਘਟਨਾ ਨੌਜਵਾਨਾਂ ਦੀ ਆਪਸੀ ਤਕਰਾਰ ਤੋਂ ਬਾਅਦ ਵਾਪਰੀ ਹੈ। ਪੁਲਸ ਨੇ ਗੋਲ਼ੀ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਵੀ ਕਰ ਲਈ ਹੈ। ਜਿਸ ਨੂੰ ਪੁਲਸ ਜਲਦ ਹੀ ਗ੍ਰਿਫ਼ਤਾਰ ਕਰ ਲਵੇਗੀ। ਇੰਸਪੈਕਟਰ ਨੇ ਦੱਸਿਆ ਕਿ ਮੌਕੇ 'ਤੇ 12 ਬੋਰ ਬੰਦੂਕ ਦੇ ਗੋਲੇ ਬਰਾਮਦ ਹੋਏ ਹਨ। ਜਿਸ ਕਾਰਨ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਵਾਰਦਾਤ ਲਈ 12 ਬੋਰ ਦੀ ਬੰਦੂਕ ਦੀ ਵਰਤੋਂ ਕੀਤੀ ਹੋ ਸਕਦੀ ਹੈ। ਦੋਵਾਂ ਨੌਜਵਾਨਾਂ ਦੀ ਛਾਤੀ ਵਿਚ ਗੋਲੀਆਂ ਲੱਗੀਆਂ। ਰੇਸ਼ਮ ਸਿੰਘ ਅਤੇ ਸ਼ਿਵਮ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪੁੱਜੇ। ਛਾਤੀ ਵਿਚ ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਚਿੱਟੇ ਦੇ ਪੈਸਿਆਂ ਪਿੱਛੇ ਹੋਈ ਲੜਾਈ

ਚਿੱਟੇ ਦੇ ਪੈਸਿਆਂ ਨੂੰ ਲੈ ਕੇ ਤਕਰਾਰ ਹੋ ਗਈ ਤਾਂ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਹੋਟਲ ਨੇੜੇ ਇਕ ਨੌਜਵਾਨ ਨੂੰ ਚਿੱਟਾ ਦੇਣ ਆਇਆ ਸੀ। ਉਕਤ ਸਾਰੇ ਨੌਜਵਾਨਾਂ ਦਾ ਪੈਸਿਆਂ ਨੂੰ ਲੈ ਕੇ ਆਪਸ 'ਚ ਬਹਿਸ ਹੋ ਗਈ ਤਾਂ ਕੁਝ ਨੌਜਵਾਨਾਂ ਨੇ ਚਿੱਟ ਦੇਣ ਆਏ ਨੌਜਵਾਨਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News