ਜਾਨਲੇਵਾ ਸਾਬਿਤ ਹੋਈ ਜ਼ਮੀਨ ਦੀ ਵੰਡ! ਭਰਾ ਨੇ ਲੈ ਲਈ ਭਰਾ ਦੀ ਜਾਨ
Tuesday, Aug 05, 2025 - 03:37 PM (IST)

ਤਲਵੰਡੀ ਸਾਬੋ (ਮੁਨੀਸ਼)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿਚ ਜ਼ਮੀਨ ਦੀ ਤਕਸੀਮ ਨੂੰ ਲੈ ਕੇ ਦੋ ਭਰਾਵਾਂ ਵਿਚਕਾਰ ਹੋਈ ਲੜਾਈ ਵਿਚ ਇਕ ਭਰਾ ਦੀ ਮੌਤ ਤੇ ਉਸ ਦਾ ਪੁੱਤਰ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈੇ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਮ੍ਰਿਤਕ ਦਾ ਪੋਸਟਮਾਰਟਮ ਤੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਜ਼ਖਮੀ ਮ੍ਰਿਤਕ ਮੇਜਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੰਗਲਾ ਨੇ ਦੱਸਿਆ ਕਿ ਸਾਡਾ ਮੇਰੇ ਤਾਏ ਤੇ ਚਚੇਰੇ ਭਰਾਵਾਂ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਸੀ ਤੇ 17 ਸਾਲਾਂ ਬਾਅਦ ਫੈਸਲਾ ਸਾਡੇ ਹੱਕ ਵਿਚ ਆਇਆ ਸੀ, ਜਿਸ ਤੋਂ ਬਾਅਦ ਸਾਡੇ ਹੱਕ ਵਿਚ ਇੰਤਕਾਲ ਹੋ ਗਿਆ ਸੀ ਤੇ ਹੁਣ ਉਹ ਖਾਲ ਤੇ ਪਹੀਆਂ ਨਹੀਂ ਛੱਡਦੇ ਸਨ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...
ਇਸ ਸਬੰਧੀ ਅਸੀਂ ਪਿੰਡ ਦੇ ਸਰਪੰਚ ਕੋਲੋਂ ਮੈਂ ਤੇ ਮੇਰਾ ਪਿਤਾ ਮੇਜਰ ਸਿੰਘ ਵਾਪਸ ਆਪਣੇ ਘਰ ਨੂੰ ਸਕੂਟਰੀ ’ਤੇ ਆ ਰਹੇ ਸੀ ਕਿ ਮੇਰੇ ਤਾਏ, ਚਚੇਰੇ ਭਰਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਰਸਤੇ ਵਿਚ ਸਾਨੂੰ ਘੇਰ ਕੇ ਸਾਡੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਸਾਡੀ ਸਕੂਟਰੀ ਹੇਠ ਡਿੱਗ ਪਈ ਤੇ ਸਾਡੇ ਪੱਥਰ ਸਿਰ ਵਿੱਚ ਆ ਵੱਜੇ ਜਿਸ ਵਿਚ ਮੇਰੇ ਪਿਤਾ ਮੇਜਰ ਸਿੰਘ ਪੁੱਤਰ ਮੁਖਤਿਆਰ ਸਿੰਘ ਬੇਹੋਸ਼ ਹੋ ਗਏ ਤੇ ਜਦੋਂ ਮੈ ਜ਼ਖਮੀ ਹੋ ਗਿਆ। ਇਸ ਦੌਰਾਨ ਸਾਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਪਰ ਡਾਕਟਰਾਂ ਨੇ ਮੇਰੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੇ ਪਿਤਾ ਦਾ ਕਤਲ ਕੀਤਾ ਗਿਆ, ਇਸ ਕਰ ਕੇ ਦੋਸ਼ੀਆਂ ਖਿਲ਼ਾਫ ਸਖਤ ਕਰਵਾਈ ਕੀਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਵੱਡਾ ਫੇਰਬਦਲ! ਬਦਲੇ ਗਏ ਪ੍ਰਧਾਨ
ਡੀ.ਐੱਸ.ਪੀ. ਤਲਵੰਡੀ ਸਾਬੋ ਨੇ ਦੱਸਿਆਂ ਕਿ ਜ਼ਖਮੀ ਗੁਰਪ੍ਰੀਤ ਸਿੰਘ ਵਾਸੀ ਨੰਗਲਾ ਦੇ ਬਿਆਨ ’ਤੇ ਬਲਦੇਵ ਸਿੰਘ ਕਾਕਾ,ਗੁਰਮੀਤ ਕੌਰ,ਅਵਤਾਰ ਸਿੰਘ ਤੇ ਜਸਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆਂ ਕਿ ਮਾਮਲੇ ਵਿਚ ਕਥਿਤ ਮੁਲਜ਼ਮ ਗੁਰਮੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਬਾਕੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8