ਕੈਨੇਡਾ 'ਚ ਹੁਸ਼ਿਆਰਪੁਰ ਦੀ ਔਰਤ ਬੇਰਹਿਮੀ ਨਾਲ ਕਤਲ, ਪਤੀ ਹੀ ਨਿਕਲਿਆ ਕਾਤਲ

Wednesday, Oct 18, 2023 - 06:17 AM (IST)

ਕੈਨੇਡਾ 'ਚ ਹੁਸ਼ਿਆਰਪੁਰ ਦੀ ਔਰਤ ਬੇਰਹਿਮੀ ਨਾਲ ਕਤਲ, ਪਤੀ ਹੀ ਨਿਕਲਿਆ ਕਾਤਲ

ਗੜ੍ਹਸ਼ੰਕਰ (ਜ. ਬ.)- ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿਚ ਪਤੀ ਨੇ ਆਪਣੀ 46 ਸਾਲਾ ਪਤਨੀ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਦੋਸ਼ ਵਿਚ ਕੈਨੇਡਾ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮ੍ਰਿਤਕ ਕੁਲਵੰਤ ਕੌਰ ਦੇ ਮਾਤਾ-ਪਿਤਾ ਗੁਰਬਖਸ਼ ਕੌਰ ਅਤੇ ਉਂਕਾਰ ਸਿੰਘ ਵਾਸੀ ਰਾਮਪੁਰ ਬਿਲੜੋ ਥਾਣਾ ਗੜ੍ਹਸ਼ੰਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 10 ਸਾਲ ਪਹਿਲਾਂ ਆਪਣੀ ਲੜਕੀ ਕੁਲਵੰਤ ਕੌਰ ਦਾ ਵਿਆਹ ਬਲਵੀਰ ਸਿੰਘ ਧਾਲੀਵਾਲ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ਜ਼ਿਲਾ ਕਪੂਰਥਲਾ ਨਾਲ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - World Cup 2023 'ਚ ਇਕ ਹੋਰ ਵੱਡਾ ਉਲਟਫੇਰ, ਨੀਦਰਲੈਂਡ ਤੋਂ ਹਾਰੀ ਦੱਖਣੀ ਅਫ਼ਰੀਕਾ

ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਧਾਲੀਵਾਲ ਕੈਨੇਡਾ ਰਹਿੰਦਾ ਸੀ ਅਤੇ ਵਿਆਹ ਤੋਂ ਬਾਅਦ ਕੁਲਵੰਤ ਕੌਰ ਵੀ ਕੈਨੇਡਾ ਚਲੀ ਗਈ ਸੀ ਅਤੇ ਉਨ੍ਹਾਂ ਦਾ 9 ਸਾਲ ਦਾ ਪੁੱਤਰ ਤਹਿਯੋਗ ਸਿੰਘ ਧਾਲੀਵਾਲ ਵੀ ਵੈਨਕੂਵਰ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਕੁਲਵੰਤ ਕੌਰ ਦੀ ਗੁਆਂਢੀ ਸਰਬਜੀਤ ਕੌਰ ਨੇ ਫੋਨ ਕਰ ਕੇ ਦੱਸਿਆ ਕਿ ਕੁਲਵੰਤ ਕੌਰ ਦਾ ਕਤਲ ਉਸਦੇ ਪਤੀ ਬਲਵੀਰ ਸਿੰਘ ਧਾਲੀਵਾਲ ਨੇ ਚਾਕੂ ਮਾਰ ਕੇ ਕਰ ਦਿੱਤਾ ਹੈ ਅਤੇ ਪੁਲਸ ਨੇ ਬਲਵੀਰ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - 'Sorry ਮੰਮੀ-ਪਾਪਾ...' ਲਿਖ ਕੇ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ; ਪੁਲਸ ਦੇ ਬਿਆਨ 'ਤੇ ਘਿਰੀ ਸਰਕਾਰ

ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਰਵਿੰਦਰ ਨੀਟਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੁਲਵੰਤ ਕੌਰ ਦੇ ਮਾਤਾ-ਪਿਤਾ ਨੂੰ ਆਪਣੀ ਲੜਕੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਜਲਦੀ ਵੀਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਖਬਰ ਨੂੰ ਸੁਣਕੇ ਮ੍ਰਿਤਕਾ ਦੇ ਘਰਵਾਲੇ ਅਤੇ ਪਿੰਡ ਵਾਸੀ ਸਦਮੇ ਵਿਚ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News