ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਦੋ ਕੁੜੀਆਂ ਦਾ ਕਤਲ

Thursday, Aug 15, 2019 - 05:04 PM (IST)

ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ 'ਚ ਵਾਪਰੀ ਵੱਡੀ ਵਾਰਦਾਤ, ਦੋ ਕੁੜੀਆਂ ਦਾ ਕਤਲ

ਚੰਡੀਗੜ੍ਹ (ਜੱਸੋਵਾਲ) : ਸ਼ਹਿਰ 'ਚ ਆਜ਼ਾਦੀ ਦਿਹਾੜੇ ਮੌਕੇ ਹਜ਼ਾਰਾਂ ਪੁਲਸ ਫੋਰਸ ਤੈਨਾਤ ਹੋਣ ਦੇ ਬਾਵਜੂਦ ਵੀ ਚੰਡੀਗੜ੍ਹ 'ਚ ਵੱਡੀ ਵਾਰਦਾਤ ਵਾਪਰ ਗਈ। ਸੂਤਰਾਂ ਅਨੁਸਾਰ ਇੱਥੋਂ ਦੇ ਸੈਕਟਰ 22 ਦੇ ਮਕਾਨ ਨੰਬਰ 2558 'ਚ ਦੋ ਕੁੜੀਆਂ ਦਾ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਪੁੱਜੀ ਪੁਲਸ ਵਲੋਂ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕੁੜੀਆਂ ਪੀ. ਜੀ. 'ਚ ਰਹਿੰਦੀਆਂ ਸਨ। ਫਿਲਹਾਲ ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਕੁੜੀਆਂ ਦਾ ਕਤਲ ਕਿੰਨਾ ਕਾਰਨਾਂ ਕਰਕੇ ਕੀਤਾ ਗਿਆ ਹੈ, ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਅਬੋਹਰ ਦੀਆਂ ਸਨ ਦੋਵੇਂ ਭੈਣਾਂ
ਅਬੋਹਰ ਦੇ ਪਿੰਡ ਬੱਲੂਆਣਾ ਦੀਆਂ ਰਹਿਣ ਵਾਲੀਆਂ ਦੋਵੇਂ ਭੈਣਾਂ ਦਾ ਸੈਕਟਰ 22 'ਚ ਕਤਲ ਕਰ ਦਿੱਤਾ ਗਿਆ। ਦੋਵੇਂ ਭੈਣਾਂ ਜ਼ੀਰਕਪੁਰ ਇਕ ਫੈਕਟਰੀ 'ਚ ਕੰਮ ਕਰਦੀਆਂ ਸਨ ਅਤੇ ਇੱਥੇ ਪਿਛਲੇ ਚਾਰ ਸਾਲਾਂ ਤੋਂ ਰਹਿ ਰਹੀਆਂ ਸਨ। 

PunjabKesari

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ
ਪੁਲਸ ਮੁਤਾਬਕ ਦੋਵੇਂ ਭੈਣਾਂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਕਾਤਲ ਕਮਰੇ ਨੂੰ ਬਾਹਰ ਤੋਂ ਤਾਲਾ ਲਗਾ ਕੇ ਫਰਾਰ ਹੋ ਗਏ ਸਨ। ਪੁਲਸ ਮੁਤਾਬਕ ਕਮਰੇ ਦੀ ਤਫਤੀਸ਼ ਕਰਨ ਤੋਂ ਬਾਅਦ ਸ਼ੱਕ ਪੈਦਾ ਹੁੰਦਾ ਹੈ ਕਿ ਕਤਲ ਹੋਣ ਤੋਂ ਪਹਿਲਾਂ ਇੱਥੇ ਹੱਥੋਂ ਪਾਈ ਹੋਈ ਸੀ। ਪੁਲਸ ਅਨੁਸਾਰ ਗੁਆਂਢ 'ਚ ਲੱਗੇ ਸੀ. ਸੀ. ਟੀ. ਵੀ. ਰਾਹੀਂ ਕੁਝ ਸ਼ੱਕੀ ਤਸਵੀਰਾਂ ਸਾਹਮਣੇ ਆਈਆਂ ਹਨ ਅਤੇ ਪੁਲਸ ਵਲੋਂ ਸ਼ੱਕੀ ਬੰਦਿਆਂ ਦੀ ਭਾਲ ਕੀਤੀ ਜਾ ਰਹੀ ਹੈ।


author

Anuradha

Content Editor

Related News