ਦੋਰਾਹਾ : ਦੁਸਹਿਰੇ ਵਾਲੇ ਦਿਨ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
Saturday, Oct 20, 2018 - 09:47 AM (IST)

ਦੋਰਾਹਾ (ਵਿਪਨ) : ਦੋਰਾਹਾ ਵਿਖੇ ਦੁਸਹਿਰੇ ਵਾਲੇ ਦਿਨ ਇਕ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਾਰਵ੍ਹੀਂ ਜਮਾਤ 'ਚ ਪੜ੍ਹਨ ਵਾਲੇ ਅਵਤਾਰ ਸਿੰਘ (22) ਵਾਸੀ ਢੰਡਾਰੀ, ਲੁਧਿਆਣਾ ਦੇ ਤੌਰ 'ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਪ੍ਰੈਸ ਕਾਨਫਰੰਸ ਕਰਕੇ ਖੁਲਾਸੇ ਕੀਤੇ ਜਾਣਗੇ।