ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ ''ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ

Sunday, Sep 20, 2026 - 06:29 PM (IST)

ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ ''ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ

ਫ਼ਰੀਦਕੋਟ (ਜਗਤਾਰ): ਬੀਤੇ ਦਿਨੀਂ ਫ਼ਰੀਦਕੋਟ ਦੀ ਗਿਆਨੀ ਜੈਲ ਸਿੰਘ ਮਾਰਕੀਟ 'ਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਨਾਮਾਲੂਮ ਵਿਅਕਤੀ ਖ਼ਿਲਾਫ ਮਾਮਲਾ ਦਰਜ਼ ਕਰ ਜਾਂਚ ਸ਼ੁਰੂ ਕੀਤੀ ਤੇ ਵਾਰਦਾਤ ਦੇ ਕੁੱਝ ਘੰਟਿਆਂ ਬਾਅਦ ਹੀ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 2 ਦੇ ਇੰਚਾਰਜ ASI ਅਕਲਪ੍ਰੀਤ ਸਿੰਘ ਨੇ ਦੱਸਿਆ ਕੇ ਕਤਲ ਦੀ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪੁੱਜੇ ਜਿੱਥੇ ਉਕਤ ਵਿਅਕਤੀ ਦੀ ਲਾਸ਼ ਪਈ ਸੀ। ਇਸ ਨੂੰ ਲੈ ਕੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਅਤੇ ਆਸਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਤੋਂ ਇਕ ਵਿਅਕਤੀ ਦੀ ਪਛਾਣ ਕਰ ਉਸ ਨੂੰ ਕਾਬੂ ਕੀਤਾ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਜੁਰਮ ਕਬੂਲ ਲਿਆ। 

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਉਰਫ ਪਟਵਾਰੀ ਵੱਜੋਂ ਹੋਈ, ਜੋ ਬਾਜੀਗਰ ਬਸਤੀ ਦਾ ਰਹਿਣ ਵਾਲਾ ਸੀ। ਮੁਲਜ਼ਮ ਗੁਰਕੀਰਤ ਸਿੰਘ ਮੁਕਤਸਰ ਜ਼ਿਲ੍ਹੇ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋਨਾਂ ਵਿਚ ਨਸ਼ੇ ਦੇ ਲੈਣ-ਦੇਣ ਨੂੰ ਲੈਕੇ ਵਿਵਾਦ ਹੋਇਆ ਜਿਸ ਤੋਂ ਬਾਅਦ ਗੁਰਕੀਰਤ ਨੇ ਨਿਰਮਲ ਦੇ ਸਿਰ 'ਚ ਇੱਟਾਂ ਮਾਰ-ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।


author

Anmol Tagra

Content Editor

Related News