ਪੰਜਾਬ 'ਚ ਵੱਡੀ ਵਾਰਦਾਤ! ਸ਼ਰਾਬ ਕਾਰੋਬਾਰੀ ਨੇ 200 ਰੁਪਏ ਪਿੱਛੇ ਕੀਤਾ ਗਾਹਕ ਦਾ ਕਤਲ

Saturday, Apr 20, 2024 - 11:42 AM (IST)

ਪੰਜਾਬ 'ਚ ਵੱਡੀ ਵਾਰਦਾਤ! ਸ਼ਰਾਬ ਕਾਰੋਬਾਰੀ ਨੇ 200 ਰੁਪਏ ਪਿੱਛੇ ਕੀਤਾ ਗਾਹਕ ਦਾ ਕਤਲ

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਇਕ ਸ਼ਰਾਬ ਕਾਰੋਬਾਰੀ ਵੱਲੋਂ ਆਪਣੀ ਪਤਨੀ ਨਾਲ ਮਿਲ ਕੇ ਨੌਜਵਾਨ ਦਾ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਪਿੱਛੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੋਡੂ ਮਸੀਹ (34) ਵਾਸੀ ਜੋੜੀਆਂ ਕਲਾਂ ਵਜੋਂ ਹੋਈ ਹੈ ਜੋ ਜਲੰਧਰ ਦੇ ਕਿਸੇ ਢਾਬੇ 'ਤੇ ਕੰਮ ਕਰਦਾ ਸੀ ਤੀ ਛੁੱਟੀ ਲੈ ਕੇ ਪਿੰਡ ਆਇਆ ਸੀ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ

ਜਾਣਕਾਰੀ ਮੁਤਾਬਕ ਕੋਡੂ ਮਸੀਹ ਨਾਲ ਦੇ ਪਿੰਡ ਹਰੂਵਾਲ ਵਿਖੇ ਆਪਣੇ ਦੋਸਤ ਸੁੱਖਾ ਮਸੀਹ ਨਾਲ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀ ਕੋਲੋਂ ਸ਼ਰਾਬ ਪੀਣ ਗਿਆ ਸੀ। ਉੱਥੇ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਅਤੇ ਉਸ ਦੀ ਪਤਨੀ ਵੱਲੋਂ ਕੋਡੂ ਮਸੀਹ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਮਗਰੋਂ ਉਸ ਦੀ ਲਾਸ਼ ਨੂੰ ਨੇੜਲੇ ਡਰੇਨ ਨਾਲੇ ਵਿਚ ਸੁੱਟ ਦਿੱਤਾ ਗਿਆ। ਉਸ ਦੇ ਸਾਥੀ ਸੁੱਖ ਮਸੀਹ ਵੱਲੋਂ ਇਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਇਸ ਦੀ ਸਬੰਧੀ ਤੁਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ 'ਤੇ ਹਮਲਾ! 2 ਸਾਥੀ ਵੀ ਜ਼ਖ਼ਮੀ, ਹਸਪਤਾਲ ਦਾਖ਼ਲ

ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ 'ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਬਣਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੇ ਪਿੰਡ ਜੋੜੀਆਂ ਕਲਾਂ ਦੇ ਵਾਸੀਆਂ ਨੂੰ ਨਾਲ ਲੈ ਕੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਸਾਹਮਣੇ ਧਰਨਾ ਲਾਇਆ ਗਿਆ ਹੈ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਸ ਅਧਿਕਾਰੀ ਦਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ ਦਿੱਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News