ਪੰਜਾਬ ''ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

Friday, Aug 30, 2024 - 08:25 AM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਤਾਰਾਗੜ ਤਲਾਵਾਂ 'ਚ ਇਕ ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਉਸ ਵੇਲੇ ਰੋਜ਼ਾਨਾ ਵਾਂਗ ਦੁੱਧ ਪਾ ਕੇ ਵਾਪਸ ਆ ਰਿਹਾ ਸੀ। ਰਾਹ ਵਿਚ ਹੀ ਉਸ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹਾ ਇਸ ਬਿਮਾਰੀ ਦਾ ਖ਼ਤਰਾ! ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਸਖ਼ਤ ਹੁਕਮ

ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਾਸੀ ਪਿੰਡ ਧਾਕੜ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਪੁਲਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ। ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਿਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਕਲਮਛੋੜ ਹੜਤਾਲ 'ਤੇ ਗਏ ਪਟਵਾਰੀ, ਨਹੀਂ ਹੋਣਗੇ ਲੋਕਾਂ ਦੇ ਕੰਮ

ਪੁਲਸ ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਇਕੱਲੇ ਬੰਦੇ ਦਾ ਕੰਮ ਨਹੀਂ, ਘੱਟੋ-ਘੱਟ ਤਿੰਨ ਚਾਰ ਬੰਦਿਆਂ ਦਾ ਕੰਮ ਹੈ। ਅਸੀਂ ਜਾਂਚ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News