ਖਡੂਰ ਸਾਹਿਬ ''ਚ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ
Sunday, May 19, 2019 - 05:16 PM (IST)

ਖਡੂਰ ਸਾਹਿਬ/ਮੀਆਵਿੰਡ (ਗਿੱਲ, ਕੰਡਾ) : ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾ ਵਿਖੇ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਆਪਣੇ ਘਰ ਤੋਂ ਵੋਟ ਪਾਉਣ ਜਾ ਰਿਹਾ ਸੀ ਕਿ ਘਰ ਦੇ ਬਾਹਰ ਹੀ ਪਿੰਡ ਦੇ ਕੁਝ ਨੌਜਵਾਨਾਂ ਨੇ ਦਾਤਰ ਨਾਲ ਧੌਣ 'ਤੇ ਹਮਲਾ ਕਰਕੇ ਬੰਟੀ ਸਿੰਘ ਦਾ ਕਤਲ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮੌਕੇ 'ਤੇ ਪੁੱਜੀ ਸਥਾਨਕ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਬੰਟੀ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ, ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।