ਖਰੜ ''ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
Saturday, Sep 13, 2025 - 12:03 PM (IST)

ਖਰੜ (ਅਮਰਦੀਪ ਸਿੰਘ) : ਖਰੜ-ਲਾਂਡਰਾਂ ਰੋਡ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਬਣੀ ਸਕਾਈ ਲਾਰਕ ਦੀ ਮਾਰਕੀਟ 'ਚ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ । ਇਸ ਦੇ ਨਾਲ ਹੀ ਇੱਕ ਹੋਰ ਵਿਅਕਤੀ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜਦ ਕਿ ਜ਼ਖ਼ਮੀ ਵਿਅਕਤੀ ਸਬੰਧੀ ਕੋਈ ਪਛਾਣ ਨਹੀਂ ਹੋ ਸਕੀ। ਖਰੜ ਪੁਲਸ ਨੇ ਮੌਕੇ 'ਤੇ ਜਾ ਕੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਆਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।