ਜੀਜੇ ਨੇ ਭਰੇ ਬਜ਼ਾਰ ਸਾਲੇ ਦੇ ਖੂਨ ਨਾਲ ਰੰਗੇ ਹੱਥ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ (ਵੀਡੀਓ)

Tuesday, Jul 19, 2022 - 10:44 AM (IST)

ਕੁਰਾਲੀ (ਬਠਲਾ) : ਸਥਾਨਕ ਸ਼ਹਿਰ ਦੇ ਹਸਪਤਾਲ ਨੇੜੇ ਜੀਜੇ ਵੱਲੋਂ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਆਪਣੇ ਸਾਲੇ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਤਨਗੜ੍ਹ ਸਿੰਬਲ ਦਾ ਨੌਜਵਾਨ ਚੰਨਪ੍ਰੀਤ ਸਿੰਘ ਆਪਣੀ ਭੈਣ ਨਰਿੰਦਰ ਕੌਰ ਨਾਲ ਸ਼ਹਿਰ 'ਚ ਖ਼ਰੀਦਦਾਰੀ ਕਰਨ ਆਇਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਦੋਵੇਂ ਸ਼ਹਿਰ ਦੇ ਸਿਵਲ ਹਸਪਤਾਲ ਦੇ ਸਾਹਮਣੇ ਦੁਕਾਨ ’ਤੇ ਕੁੱਝ ਸਮਾਨ ਖ਼ਰੀਦਣ ਲਈ ਰੁਕੇ ਤਾਂ ਇਕ ਵਿਅਕਤੀ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕਰ ਦਿੱਤੇ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ

ਇਸ ਕਾਰਨ ਉਹ ਲਹੂ-ਲੁਹਾਨ ਹੋ ਕੇ ਡਿੱਗ ਪਿਆ। ਚੰਨਪ੍ਰੀਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਇਕ ਕਾਰ ’ਚ ਆਇਆ ਸੀ, ਜੋ ਪਹਿਲਾਂ ਹੀ ਮੋਟਰਸਾਈਕਲ ’ਤੇ ਖ਼ਰੀਦਦਾਰੀ ਕਰਨ ਆਏ ਭੈਣ-ਭਰਾ ਦਾ ਪਿੱਛਾ ਕਰ ਰਿਹਾ ਸੀ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਕੁੜੀ ਤੋਂ ਕਰਵਾਉਂਦੇ ਸੀ ਜਿਸਮ ਫਿਰੋਸ਼ੀ ਦਾ ਧੰਦਾ, ਮਾਸੀ ਤੇ ਜੀਜੇ ਨੇ ਖੇਡੀ ਗੰਦੀ ਖੇਡ

ਇਸ ਮੌਕੇ ਭੈਣ ਨਰਿੰਦਰ ਕੌਰ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਉਸ ਦਾ ਪਤੀ ਸਿਮਰਨਜੀਤ ਸਿੰਘ ਸੀ, ਜਿਸ ਦਾ ਉਸ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ ਅਤੇ ਉਹ ਉਸਦੇ ਭਰਾ ਨੂੰ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਸਥਾਨਕ ਸਿਟੀ ਐੱਸ. ਐੱਚ. ਓ. ਸੁਖਦੀਪ ਕੌਰ ਮੌਕੇ ’ਤੇ ਪੁੱਜੇ। ਉਨ੍ਹਾਂ ਘਟਨਾ ਦੀ ਜਾਂਚ ਕਰਦੇ ਹੋਏ ਮੌਕੇ ਤੋਂ ਜਾਣਕਾਰੀ ਹਾਸਲ ਕੀਤੀ। ਇਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News