ਲੁਧਿਆਣਾ ਤੋਂ ਵੱਡੀ ਖ਼ਬਰ : 18 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ, ਬਚਾਉਣ ਆਏ ਭਰਾ ਨੂੰ ਵੀ ਨਾ ਬਖ਼ਸ਼ਿਆ

Tuesday, Dec 06, 2022 - 01:07 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : 18 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ, ਬਚਾਉਣ ਆਏ ਭਰਾ ਨੂੰ ਵੀ ਨਾ ਬਖ਼ਸ਼ਿਆ

ਲੁਧਿਆਣਾ (ਰਾਜ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਹੈਬੋਵਾਲ ਇਲਾਕੇ 'ਚ ਸਥਿਤ ਡੇਅਰੀ ਕੰਪਲੈਕਸ 'ਚ 18 ਸਾਲਾ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਮੁੰਡੇ ਦੀ ਪਛਾਣ ਵਿੱਕੀ ਦੇ ਰੂਪ 'ਚ ਹੋਈ ਹੈ, ਜੋ ਠੇਕੇ 'ਤੇ ਵੇਟਰ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਵਿੱਕੀ ਨੇ ਠੇਕੇਦਾਰ ਤੋਂ 5500 ਰੁਪਏ ਲੈਣੇ ਸਨ। ਇਸ ਨੂੰ ਲੈ ਕੇ ਬੀਤੀ ਰਾਤ ਕਰੀਬ 9 ਵਜੇ ਠੇਕੇਦਾਰ ਨੇ ਉਸ ਨੂੰ ਪੈਸੇ ਦੇਣ ਲਈ ਫੋਨ ਕੀਤਾ।

ਇਹ ਵੀ ਪੜ੍ਹੋ : ਖ਼ੌਫ਼ਨਾਕ ਵਾਰਦਾਤ : ਤੜਕੇ ਸਵੇਰੇ ਘਰ ਅੰਦਰ ਮਿਲੀ ਵਿਅਕਤੀ ਦੀ ਲਾਸ਼, ਬੁਰੇ ਤਰੀਕੇ ਨਾਲ ਵੱਢਿਆ ਹੋਇਆ ਸੀ ਗਲਾ

ਜਿਵੇਂ ਹੀ ਵਿੱਕੀ ਠੇਕੇਦਾਰ ਕੋਲ ਪੁੱਜਾ ਤਾਂ ਉੱਥੇ ਪਹਿਲਾਂ ਤੋਂ ਹੀ 2-3 ਨੌਜਵਾਨ ਖੜ੍ਹੇ ਸਨ। ਠੇਕੇਦਾਰ ਨੇ ਨੌਜਵਾਨਾਂ ਨਾਲ ਮਿਲ ਕੇ ਵਿੱਕੀ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ। ਵਿੱਕੀ ਨੂੰ ਬਚਾਉਣ ਆਏ ਉਸ ਦੇ ਭਰਾ ਵਿਜੇ 'ਤੇ ਵੀ ਦੋਸ਼ੀਆਂ ਨੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਸ (ਤਸਵੀਰਾਂ)

ਜ਼ਖਮੀ ਹਾਲਤ 'ਚ ਵਿੱਕੀ ਨੂੰ ਰਡੀ. ਐੱਮ. ਸੀ. ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਫਿਲਹਾਲ ਥਾਣਾ ਪੀ. ਏ. ਯੂ. ਦੀ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News