ਲੁਧਿਆਣਾ 'ਚ ਪਿਓ ਨੇ ਜਵਾਨ ਪੁੱਤ ਨਾਲ ਜੋ ਕੀਤਾ, ਸੁਣ ਅੰਦਰ ਤੱਕ ਕੰਬ ਜਾਵੇਗੀ ਰੂਹ (ਤਸਵੀਰਾਂ)

Saturday, Dec 17, 2022 - 02:52 PM (IST)

ਲੁਧਿਆਣਾ 'ਚ ਪਿਓ ਨੇ ਜਵਾਨ ਪੁੱਤ ਨਾਲ ਜੋ ਕੀਤਾ, ਸੁਣ ਅੰਦਰ ਤੱਕ ਕੰਬ ਜਾਵੇਗੀ ਰੂਹ (ਤਸਵੀਰਾਂ)

ਲੁਧਿਆਣਾ (ਅਨਿਲ) : ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਥਾਣਾ ਸਲੇਮ ਟਾਬਰੀ ਇਲਾਕੇ 'ਚ ਇਕ ਪਿਓ ਨੇ ਆਪਣੇ ਮਤਰੇਏ 20 ਸਾਲਾ ਪੁੱਤ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਪੁੱਤ ਦੀ ਲਾਸ਼ ਦੇ ਹੱਥ-ਪੈਰ ਬੰਨ੍ਹ ਕੇ ਪਲਾਸਟਿਕ ਦੇ ਡਰੱਮ 'ਚ ਸੁੱਟ ਦਿੱਤਾ ਅਤੇ ਉਸ 'ਤੇ ਸੀਮੈਂਟ ਦਾ ਪਲਸਤਰ ਵੀ ਕਰ ਦਿੱਤਾ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਮ੍ਰਿਤਕ ਦੀ ਮਾਂ ਸਵਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਵਿਵੇਕਾਨੰਦ ਮੰਡਲ ਉਰਫ਼ ਸੱਪੂ ਮੰਡਲ ਨਾਲ ਦੂਜਾ ਵਿਆਹ ਕਰ ਲਿਆ।

ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਨੇ ਫਰਜ਼ੀ ਕਾਲ ਸੈਂਟਰ 'ਤੇ ਮਾਰਿਆ ਛਾਪਾ, ਵਿਦੇਸ਼ੀ ਲੋਕਾਂ ਨਾਲ ਕੀਤਾ ਜਾਂਦਾ ਸੀ ਇਹ ਕਾਰਾ (ਤਸਵੀਰਾਂ)

PunjabKesari

ਪਹਿਲੇ ਪਤੀ ਤੋਂ ਉਸ ਦਾ ਪੁੱਤਰ ਪਿਯੂਸ਼ (20) ਸੀ, ਜੋ ਉਸ ਦੇ ਨਾਲ ਹੀ ਰਹਿੰਦਾ ਸੀ। ਉਸ ਦਾ ਮਤਰੇਏ ਪਿਓ ਨਾਲ ਝਗੜਾ ਰਹਿੰਦਾ ਸੀ। ਇਸੇ ਰੰਜਿਸ਼ ਦੇ ਕਾਰਨ ਉਸ ਦੇ ਪਤੀ ਨੇ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਾਂ ਨੇ ਦੱਸਿਆ ਕਿ 5 ਦਸੰਬਰ ਤੋਂ ਉਸ ਦਾ ਪੁੱਤ ਘਰੋਂ ਲਾਪਤਾ ਸੀ। ਜਦੋਂ ਉਸ ਨੇ ਇਸ ਬਾਰੇ ਪਤੀ ਨੂੰ ਪੁੱਛਿਆ ਤਾਂ ਉਹ ਉਸ ਨੂੰ ਹਰ ਵਾਰ ਗੁੰਮਰਾਹ ਕਰ ਦਿੰਦਾ ਸੀ। ਜਦੋਂ ਉਸ ਨੂੰ ਸ਼ੱਕ ਹੋਇਆ ਤਾਂ ਉਹ ਕਿਰਾਏ ਦੇ ਮਕਾਨ ਦੀ ਛੱਤ 'ਤੇ ਗਈ, ਜਿੱਥੇ ਉਸ ਨੂੰ ਇਕ ਡਰੰਮ ਮਿਲਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਆਟੋ ਚਾਲਕ ਦੀ ਦਰਿੰਦਗੀ, ਧੀਆਂ ਵਰਗੀ ਮਾਸੂਮ ਨੂੰ ਅਗਵਾ ਕਰਕੇ ਕੀਤੀ ਸ਼ਰਮਨਾਕ ਹਰਕਤ

PunjabKesari

ਇਸ ਡਰੰਮ 'ਚੋਂ ਬਦਬੂ ਆ ਰਹੀ ਸੀ। ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕੀਤਾ ਤਾਂ ਡਰੰਮ ਤੋੜਿਆ ਗਿਆ। ਡਰੰਮ ਅੰਦਰੋਂ ਉਸ ਦੇ ਪੁੱਤ ਦੀ ਲਾਸ਼ ਨਿਕਲੀ। ਇਸ ਤੋਂ ਬਾਅਦ ਸਾਰੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਥਾਣਾ ਇੰਚਾਰਜ ਹਰਜੀਤ ਸਿੰਘਪ ਹੁੰਚੇ, ਜਿਨ੍ਹਾਂ ਨੇ ਡਰੰਮ 'ਚੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਪਿਤਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News