ਪਾਰਕ 'ਚ ਭਰਾ ਦੀ ਲਾਸ਼ ਦੇਖ ਸੁੱਧ-ਬੁੱਧ ਖੋਹ ਬੈਠੀ ਭੈਣ, ਵੀਡੀਓ ਦੇਖ ਤੁਸੀਂ ਵੀ ਹੋ ਜਾਵੋਗੇ ਭਾਵੁਕ

Monday, Jun 19, 2023 - 03:56 PM (IST)

ਪਾਰਕ 'ਚ ਭਰਾ ਦੀ ਲਾਸ਼ ਦੇਖ ਸੁੱਧ-ਬੁੱਧ ਖੋਹ ਬੈਠੀ ਭੈਣ, ਵੀਡੀਓ ਦੇਖ ਤੁਸੀਂ ਵੀ ਹੋ ਜਾਵੋਗੇ ਭਾਵੁਕ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਾਰਕ 'ਚੋਂ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਖੰਨਾ 'ਚ MP ਤੋਂ ਆ ਰਿਹਾ ਟਰੱਕ ਡਰਾਈਵਰ ਗ੍ਰਿਫ਼ਤਾਰ, ਕੈਬਿਨ 'ਚ ਲੁਕੋ ਰੱਖੀ ਸੀ ਇਕ ਕੁਇੰਟਲ ਭੁੱਕੀ

ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਾਲੂ ਵਾਸੀ ਅਯੁੱਧਿਆ ਵਜੋਂ ਹੋਈ ਹੈ। ਮੁੱਢਲੀ ਜਾਂਚ 'ਚ ਪਾਰਕ 'ਚ ਹੋਏ ਕਤਲਦਾ ਕਾਰਨ ਆਪਸੀ ਝਗੜਾ ਸਾਹਮਣੇ ਆਇਆ ਹੈ। ਪੁਲਸ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ

ਇਸ ਤੋਂ ਇਲਾਵਾ ਵਾਰਸਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਲੋਕਾਂ ਨੇ ਉਸ ਨੂੰ ਪਾਰਕ 'ਚ ਲੜਾਈ ਹੋਣ ਦੀ ਸੂਚਨਾ ਦਿੱਤੀ। ਜਦੋਂ ਉਹ ਇੱਥੇ ਆਈ ਤਾਂ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਉੱਥੇ ਪਈ ਸੀ, ਜਿਸ ਤੋਂ ਬਾਅਦ ਉਸ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਉਹ ਆਪਣੀ ਸੁੱਧ-ਬੁੱਧ ਖੋਹ ਬੈਠੀ, ਜਿਸ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News