ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਸ ਨੇ 8 ਘੰਟਿਆਂ 'ਚ ਗੁੱਥੀ ਸੁਲਝਾਉਂਦਿਆਂ ਕੀਤੇ ਵੱਡੇ ਖ਼ੁਲਾਸੇ

Saturday, Aug 05, 2023 - 08:24 PM (IST)

ਸਿੱਧਵਾਂ ਬੇਟ (ਚਾਹਲ)- ਬੀਤੀ ਰਾਤ ਮਲਸੀਹਾਂ ਬਾਜਣ ਵਿਖੇ ਤਿੰਨ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਰੇਸ਼ਮ ਸਿੰਘ (40) ਪੁੱਤਰ ਸ਼ੇਰ ਸਿੰਘ ਵਾਸੀ ਖੋਲਿਆਂ ਵਾਲ ਪੁਲ ਮਲਸੀਹਾਂ ਬਾਜਣ ਜ਼ਿਮੀਦਾਰ ਪ੍ਰੇਮ ਸਿੰਘ ਨਾਲ ਸੀਰੀ ਰਲਿਆ ਹੋਇਆ ਸੀ ਤੇ ਪ੍ਰੇਮ ਸਿੰਘ ਵਿਦੇਸ਼ ਰਹਿੰਦਾ ਹੋਣ ਕਰਕੇ ਉਸ ਦੇ ਘਰ ਤੇ ਜ਼ਮੀਨ ਦੀ ਸਾਂਭ-ਸੰਭਾਲ ਰੇਸ਼ਮ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਬੀਤੀ ਰਾਤ ਉਹ ਜਨੇਤਪੁਰਾ ਸਾਈਡ ਖੇਤ ਦੀ ਮੋਟਰ ਤੇ ਝੋਨੇ ਦੀ ਫਸਲ ਨੂੰ ਪਾਣੀ ਲਗਾ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਤੇ ਬੇਸਬੈਟ ਆਦਿ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਤੇ ਵੱਢ-ਟੁੱਕ ਕਰਕੇ ਕਤਲ ਕਰ ਦਿੱਤਾ। 

PunjabKesari

ਇਹ ਖ਼ਬਰ ਵੀ ਪੜ੍ਹੋ - ਗੁਰਪਤਵੰਤ ਸਿੰਘ ਪੰਨੂ ਨੇ ਰਚੀ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜ਼ਿਸ਼, 15 ਅਗਸਤ ਨੂੰ ਲੈ ਕੇ ਕਹੀ ਇਹ ਗੱਲ

ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਕੀਤਾ ਕਤਲ

ਇਸ ਸਬੰਧੀ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੇ 8 ਘੰਟਿਆਂ ਅੰਦਰ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਕਤਲ ਦੀ ਸੂਚਨਾ ਮਿਲਣ 'ਤੇ ਪੁਲਸ ਵੱਲੋਂ ਡੂਘਾਈ ਨਾਲ ਕੀਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰੇਸ਼ਮ ਸਿੰਘ ਤੇ ਗੁਰਜੀਤ ਸਿੰਘ ਉਰਫ ਗੀਤਾ ਵਾਸੀ ਸਿੱਧਵਾਂ ਬੇਟ ਆਪਸ ਵਿਚ ਦੋਸਤ ਸਨ ਤੇ ਇਨ੍ਹਾਂ ਦਾ ਇਕ ਦੂਜੇ ਦੇ ਘਰ ਆਉਣਾ-ਜਾਣਾ ਸੀ। ਗੁਰਜੀਤ ਸਿੰਘ ਨੂੰ ਸ਼ੱਕ ਸੀ ਕਿ ਰੇਸ਼ਮ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ ਜਿਸ ਕਰਕੇ ਬੀਤੀ ਰਾਤ ਗੁਰਜੀਤ ਸਿੰਘ ਨੇ ਆਪਣੇ ਦੋਸਤਾਂ ਇੰਦਰਜੀਤ ਸਿੰਘ ਉਰਫ ਬਬਲਾ ਵਾਸੀ ਸਲੇਮਪੁਰਾ ਤੇ ਅਮਰੀਕ ਸਿੰਘ ਉਰਫ ਬੌਬੀ ਵਾਸੀ ਮੱਧੇਪੁਰ ਨੂੰ ਨਾਲ ਲੈ ਕੇ ਰੇਸ਼ਮ ਸਿੰਘ ਦਾ ਬੁਰੀ ਤਰ੍ਹਾਂ ਕਤਲ ਕਰ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਨੀ ਦਿਓਲ (ਤਸਵੀਰਾਂ)

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਪੂਰੇ ਯੋਜਨਾਬੱਧ ਤਰੀਕੇ ਨਾਲ ਉਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਤਲ ਗਏ ਵਰਤੇ ਗਏ ਤੇਜ਼ਧਾਰ ਹਥਿਆਰ, ਬੇਸਬਾਲ ਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਬਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿੱਧਵਾਂ ਬੇਟ ਵਿਖੇ ਮੁੱਕਮਦਾ ਦਰਜ ਕਰਕੇ ਅਗਲੇਰੀ ਤਫਸ਼ੀਸ਼ ਸ਼ੁਰੂ ਕਰ ਦਿੱਤੀ ਹੈ।  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News