ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)

Wednesday, Nov 22, 2023 - 09:44 PM (IST)

ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)

ਲੁਧਿਆਣਾ (ਰਿੰਕੂ)- ਥਾਣਾ ਹੈਬੋਵਾਲ ਦੇ ਇਲਾਕੇ ਰਘੁਬੀਰ ਪਾਰਕ, ਜੱਸੀਆਂ ਰੋਡ ’ਤੇ ਦੋਸਤ ਦੀ ਭੈਣ ਨੂੰ ਛੇੜਨ ਤੋਂ ਰੋਕਣਾ ਇਕ ਨੌਜਵਾਨ ਨੂੰ ਇਸ ਕਦਰ ਮਹਿੰਗਾ ਪੈ ਗਿਆ ਕਿ ਬਦਮਾਸ਼ਾਂ ਨੇ ਚਾਕੂ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਪਤਾ ਲੱਗਦੇ ਹੀ ਮੌਕੇ ’ਤੇ ਪੁੱਜੀ ਪੁਲਸ ਜਾਂਚ ’ਚ ਜੁਟ ਗਈ। ਆਸ-ਪਾਸ ਲੱਗੇ ਕੈਮਰਿਆਂ ’ਚ ਸਾਰੀ ਹਰਕਤ ਕੈਦ ਹੋ ਗਈ। ਫੁਟੇਜ ਕਬਜ਼ੇ ’ਚ ਲੈ ਕੇ ਪੁਲਸ ਪਛਾਣ ਕਰ ਕੇ ਮੁਲਜ਼ਮਾਂ ਦੀ ਭਾਲ ’ਚ ਜੁਟ ਗਈ ਹੈ। ਮ੍ਰਿਤਕ ਦੀ ਪਛਾਣ ਰਾਹੁਲ (24) ਨਿਵਾਸੀ ਸਿਵਲ ਸਿਟੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਦੁਪਹਿਰ ਲਗਭਗ 3 ਵਜੇ ਰਾਹੁਲ ਦੇ ਦੋਸਤ ਦੀ ਭੈਣ ਨੂੰ 2 ਬੁਲੇਟ ਸਵਾਰ ਰਸਤੇ ’ਚ ਰੋਕ ਕੇ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਉਸੇ ਸਮੇਂ ਰਾਹੁਲ ਆਪਣੇ ਉਸੇ ਦੋਸਤ ਨਾਲ ਬਾਈਕ ’ਤੇ ਉੱਥੋਂ ਲੰਘ ਰਿਹਾ ਸੀ ਅਤੇ ਉਨ੍ਹਾਂ ਨੇ ਇਹ ਸਭ ਦੇਖ ਕੇ ਇਸ ਦਾ ਵਿਰੋਧ ਕੀਤਾ। ਇਸੇ ਗੱਲ ਕਰ ਕੇ ਉਕਤ ਨੌਜਵਾਨਾਂ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ’ਤੇ ਚਾਕੂ ਨਾਲ ਵਾਰ ਕਰ ਦਿੱਤੇ। ਹਮਲੇ ’ਚ ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਕਾਤਲ ਮੌਕੇ ਤੋਂ ਆਪਣੇ ਬੁਲੇਟ ’ਤੇ ਫਰਾਰ ਹੋ ਗਏ ਅਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਾਹੁਲ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਵਿਆਹ ਲਈ ਖ਼ਰੀਦੇ ਬੈਗ 'ਚ ਹੀ ਮਿਲੀ ਲਾੜੀ ਦੀ ਲਾਸ਼, ਪੜ੍ਹੋ ਹੈਰਾਨ ਕਰਨ ਵਾਲਾ ਮਾਮਲਾ

ਪੁਲਸ ਮੁਤਾਬਕ ਕਾਤਲਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ਨੂੰ ਜਲਦ ਦਬੋਚ ਲਿਆ ਜਾਵੇਗਾ, ਜਿਸ ਲਈ ਪੁਲਸ ਦੀਆਂ ਕਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਦੂਜੇ ਪਾਸੇ ਵੀਰਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੌਤ ਦੀ ਖਬਰ ਦਾ ਪਤਾ ਲੱਗਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

PunjabKesari

ਮ੍ਰਿਤਕ ਰਾਹੁਲ ਦੀ ਮਦਦ ਕਰਨ ਵਾਲੇ ਰਵਿੰਦਰ ਸਿੰਘ ਗੁਲਾਟੀ ਨੇ ਦੱਸਿਆ ਕਿ ਜਦ ਉਹ ਰੌਲਾ ਸੁਣ ਕੇ ਜਦੋਂ ਬਾਹਰ ਆਏ ਤਾਂ ਇਕ ਨੌਜਵਾਨ ਲਹੂਲੁਹਾਨ ਹਾਲਤ ਵਿਚ ਸੜਕ ‘ਤੇ ਪਿਆ ਹੋਇਆ ਸੀ। ਮੌਕੇ ‘ਤੇ ਮੌਜੂਦ ਲੋਕ ਜ਼ਖਮੀ ਦੀ ਮਦਦ ਕਰਨ ਦੀ ਬਜਾਏ ਵੀਡੀਓ ਅਤੇ ਫੋਟੋਆਂ ਖਿੱਚ ਰਹੇ ਸਨ। ਉਨ੍ਹਾਂ ਨੇ ਖੂਨ ਰੋਕਣ ਲਈ ਕੱਪੜਾ ਵੀ ਬੰਨਿ੍ਹਆ ਜਿਸ ਤੋਂ ਬਾਅਦ ਉਸ ਨੂੰ ਆਪਣੀ ਕਾਰ ਵਿਚ ਡੀ.ਐੱਮ.ਸੀ. ਹਸਪਤਾਲ ਦਾਖਲ ਕਰਵਾਇਆ।

ਇਸ ਸਬੰਧੀ ਏ.ਐੱਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਫੋਨ ਆਇਆ ਕਿ ਇਕ ਨੌਜਵਾਨ ਨੂੰ ਬਾਈਕ ਸਵਾਰ 2 ਬਦਮਾਸ਼ ਚਾਕੂ ਮਾਰ ਕੇ ਫਰਾਰ ਹੋ ਗਏ ਜਿਸ ਤੋਂ ਬਾਅਦ ਤੁਰੰਤ ਮੌਕੇ ’ਤੇ ਪੁੱਜ ਕੇ ਜਾਂਚ ਵਿਚ ਜੁਟੇ ਗਏ। ਹਾਲ ਦੀ ਘੜੀ ਪੁਲਸ ਆਸ ਪਾਸ ਲੱਗੇ ਸੀ.ਸੀਟੀ.ਵੀ. ਕੈਮਰੇ ਚੈੱਕ ਕਰ ਰਹੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਕ੍ਰਿਕਟ ਦੀ ਦੀਵਾਨਗੀ ਬਣੀ ਮੌਤ ਦੀ ਵਜ੍ਹਾ! ਵਿਸ਼ਵ ਕੱਪ 'ਚ ਭਾਰਤ ਦੀ ਹਾਰ ਮਗਰੋਂ ਨੌਜਵਾਨ ਨੇ ਅੱਧੀ ਰਾਤ ਤੋੜਿਆ ਦਮ

ਸਾਬਕਾ ਕੌਂਸਲਰ ਰਾਕੀ ਭਾਟੀਆ ਨੇ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਵਿਚ ਨਜ਼ਰ ਆ ਰਿਹਾ ਹੈ ਕਿ 4 ਨੌਜਵਾਨਾਂ ਦਾ ਆਪਸ ਵਿਚ ਝਗੜਾ ਹੋਇਆ ਹੈ ਪਰ ਉਨ੍ਹਾਂ ਦੇ ਵਾਰਡ ਦਾ ਕੋਈ ਰਹਿਣ ਵਾਲਾ ਨਹੀਂਹੈ। ਮੌਕੇ ਤੋਂ ਚਾਕੂ ਦਾ ਇਕ ਕਵਰ ਬਰਾਮਦ ਹੋਇਆ ਹੈ ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ।

ਘਟਨਾ ਸਬੰਧੀ ਏ.ਸੀ.ਪੀ. ਵੈਸਟ ਮਨਦੀਪ ਸਿੰਘ ਦੱਸਿਆ ਕਿ ਇਕ ਮੁਲਜ਼ਮ ਦੀ ਪਛਾਣ ਦਿਨੇਸ਼ ਨਿਵਾਸੀ ਹੈਬੋਵਾਲ, ਜਦੋਂਕਿ ਉਸ ਦੇ ਸਾਥੀ ਦੀ ਪਛਾਣ ਨਹੀਂ ਹੋ ਸਕੀ। ਪੁਲਸ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਵੇਗੀ।

ਮ੍ਰਿਤਕ ਦੇ ਪਿਤਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੋਸਤ ਦੇ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਿਆ ਸੀ। ਰਾਹੁਲ ਉਨ੍ਹਾਂ ਇਕਲੌਤਾ ਬੇਟਾ ਸੀ। ਵਾਪਸ ਆਉਂਦੇ ਸਮੇਂ ਉਸ ’ਤੇ ਹਮਲਾ ਕਰ ਦਿੱਤਾ ਗਿਆ। ਲੜਕੀ ਨੂੰ ਲੈ ਕੇ ਹੋਏ ਝਗੜੇ ਦੀ ਗੱਲ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News