ਲੜਾਈ ਛੁਡਵਾਉਣ ਗਏ ਨੌਜਵਾਨ ਦਾ ਨਿਹੰਗ ਸਿੰਘਾਂ ਵੱਲੋਂ ਕਤਲ, CCTV ਫੁਟੇਜ ਆਈ ਸਾਹਮਣੇ (ਵੀਡੀਓ)
Friday, Mar 29, 2024 - 10:44 AM (IST)
ਲੁਧਿਆਣਾ (ਜ.ਬ.): ਸ਼ਿਮਲਾਪੁਰੀ ਇਲਾਕੇ ’ਚ ਮਾਮੂਲੀ ਤਕਰਾਰ ਤੋਂ ਬਾਅਦ ਇਕ ਲੜਕੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ 2 ਨੌਜਵਾਨਾਂ ’ਤੇ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਦਿਆਂ ਹੀ ਏ. ਸੀ. ਪੀ. ਬ੍ਰਿਜਮੋਹਨ ਅਤੇ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ, ਵੀਡੀਓ ਸਾਂਝੀ ਕਰ ਕਹੀ ਇਹ ਗੱਲ
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਸੋਨੂ (42) ਅਤੇ ਜ਼ਖ਼ਮੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮਾਮਲੇ ’ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਲਾਜ ਦੌਰਾਨ ਜ਼ਖਮੀ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਵੀਰਵਾਰ ਸ਼ਾਮ ਨੂੰ ਆਪਣੇ ਮਾਮੇ ਦੇ ਘਰ ਗਿਆ ਸੀ। ਉਸ ਦੀ ਪਹਿਲਾਂ ਵੀ ਕਈ ਵਾਰ ਆਪਣੇ ਮਾਮੇ ਨਾਲ ਬਹਿਸ ਹੋ ਜਾਂਦੀ ਸੀ।
ਪਿਛਲੇ ਵੀਰਵਾਰ ਉਸ ਦੀ ਆਪਣੇ ਮਾਮੇ ਦੀ ਲੜਕੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਹ ਘਰ ਵਾਪਸ ਆ ਗਿਆ। ਉਹ ਅਜੇ ਆਪਣੇ ਘਰ ਦੇ ਬਾਹਰ ਪਹੁੰਚਿਆ ਹੀ ਸੀ ਕਿ ਉਸੇ ਸਮੇਂ ਉਸ ਦੇ ਮਾਮੇ ਦੀ ਲੜਕੀ ਵੀ ਆ ਗਈ। ਉਸ ਦੇ ਨਾਲ ਇਕ ਹੋਰ ਲੜਕੀ ਅਤੇ 2 ਨਿਹੰਗ ਸਿੰਘ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ’ਤੇ ਹਮਲਾ ਕਰ ਦਿੱਤਾ। ਜਦੋਂ ਉਸ ਦਾ ਗੁਆਂਢੀ ਗੁਰਦੀਪ ਸਿੰਘ ਉਸ ਨੂੰ ਬਚਾਉਣ ਲਈ ਆਇਆ ਤਾਂ ਨਿਹੰਗਾਂ ਨੇ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਵੀ ਲਹੂ-ਲੁਹਾਨ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਸ਼ੀਤਲ ਅੰਗੁਰਾਲ ਤੇ ਡਾ. ਚੱਬੇਵਾਲ ਦੇ ਅਸਤੀਫ਼ਿਆਂ 'ਤੇ ਕਾਰਵਾਈ ਬਾਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ
ਜਦੋਂ ਇਲਾਕੇ ਦੇ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਜਦੋਂ ਗੁਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8