ਲੁਧਿਆਣਾ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਬੋਰੀ 'ਚ ਪਾ ਕੇ ਸੁੱਟੀ ਲਾਸ਼

Friday, Jul 26, 2024 - 03:05 PM (IST)

ਲੁਧਿਆਣਾ (ਤਰੁਣ): ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਵਾਹਰ ਨਗਰ ਕੈਂਪ ਦੇ ਇਲਾਕੇ ਨੇੜੇ ਰੇਲਵੇ ਲਾਈਨ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਰੋੜਾਂ ਰੁਪਏ ਦੇ ਘਪਲੇ ਤੋਂ ਉੱਠਿਆ ਪਰਦਾ! ਜਲਦ ਹੋਣਗੇ ਵੱਡੇ ਖ਼ੁਲਾਸੇ

ਮ੍ਰਿਤਕ ਦੀ ਪਛਾਣ ਬਿੱਲੂ ਬਹਿਰਾ (ਵੇਟਰ) ਵਜੋਂ ਹੋਈ ਹੈ, ਜੋ ਆਪਣੇ ਇਲਾਕੇ ਵਿਚ ਕਾਫ਼ੀ ਮਸ਼ਹੂਰ ਸੀ। ਬਿੱਲੂ 3-4 ਦਿਨ ਤੋਂ ਲਾਪਤਾ ਸੀ, ਜਿਸ ਦੀ ਸ਼ਿਕਾਇਤ ਪਰਿਵਾਰ ਵੱਲੋਂ ਪੁਲਸ ਥਾਣੇ ਵਿਚ ਦਰਜ ਕਰਵਾਈ ਗਈ ਸੀ। ਅੱਜ ਪੁਲਸ ਨੂੰ ਜਾਣਕਾਰੀ ਮਿਲੀ ਕਿ ਜਵਾਹਰ ਨਗਰ ਕੈਂਪ ਇਲਾਕੇ ਸਥਿਤ ਰੇਲਵੇ ਲਾਈਨ ਨੇੜੇ ਬੋਰੀ ਦੇ ਅੰਦਰ ਇਕ ਨੌਜਵਾਨ ਦੀ ਲਾਸ਼ ਪਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਜਦੋਂ ਬੋਰੀ ਖੋਲ੍ਹੀ ਤਾਂ ਲਾਸ਼ ਬਿੱਲੂ ਦੀ ਨਿਕਲੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਫੇਰਬਦਲ! ਕਈ ਮੁਲਾਜ਼ਮਾਂ ਦੇ ਹੋਏ ਤਬਾਦਲੇ

ਥਾਣਾ ਜੀ.ਆਰ.ਪੀ. ਡਵੀਜ਼ਨ ਨੰਬਰ 5 ਦੀ ਚੌਕੀ ਕੋਚਰ ਮਾਰਕੀਟ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਰਿਸ਼ਤੇਦਾਰਾਂ ਨੂੰ ਸੌਪ ਦਿੱਤੀ ਹੈ। ਪਤਾ ਲੱਗਿਆ ਹੈ ਕਿ ਬਿੱਲੂ ਨਸ਼ੇ ਕਰਨ ਦਾ ਆਦੀ ਸੀ। ਫ਼ਿਲਹਾਲ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਤਲ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News